Weather Update: ਪਹਾੜਾਂ ‘ਤੇ ਬਰਫਬਾਰੀ: ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਗਿਰਾਵਟ, ਸੰਘਣੀ ਧੁੰਦ ਦੀ ਚਿਤਾਵਨੀ

Updated On: 

24 Dec 2024 06:56 AM

Punjab Chandigarh Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਪੈਣ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਪੱਛਮੀ ਗੜਬੜੀ ਕਾਰਨ 26 ਤੋਂ 28 ਦਸੰਬਰ ਤੱਕ ਤਿੰਨ ਦਿਨ ਪਹਾੜਾਂ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Weather Update: ਪਹਾੜਾਂ ਤੇ ਬਰਫਬਾਰੀ: ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਚ ਗਿਰਾਵਟ, ਸੰਘਣੀ ਧੁੰਦ ਦੀ ਚਿਤਾਵਨੀ

ਸੰਘਣੀ ਧੁੰਦ

Follow Us On

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 4.9 ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ‘ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 6.4 ਡਿਗਰੀ ਘੱਟ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 12 ਤੋਂ 18 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਪਿਛਲੇ 24 ਘੰਟਿਆਂ ‘ਚ ਪਠਾਨਕੋਟ ‘ਚ 5.4 ਮਿਲੀਮੀਟਰ, ਬਠਿੰਡਾ ‘ਚ 8.4, ਫਤਿਹਗੜ੍ਹ ਸਾਹਿਬ ‘ਚ 2.5, ਫ਼ਿਰੋਜ਼ਪੁਰ ‘ਚ 2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦਕਿ ਹੋਰ ਥਾਵਾਂ ‘ਤੇ ਵੀ ਬੂੰਦਾਬਾਂਦੀ ਤੋਂ ਲੈ ਕੇ 2 ਡਿਗਰੀ ਸੈਲਸੀਅਸ ਤੱਕ ਮੀਂਹ ਪਿਆ। ਹੁਣ ਆਉਣ ਵਾਲੇ ਦੋ ਦਿਨ ਸੁੱਕੇ ਰਹਿਣ ਦੇ ਆਸਾਰ ਹਨ ਅਤੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਪੈਣ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਲੁਧਿਆਣਾ ਵਿੱਚ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਪੱਛਮੀ ਗੜਬੜੀ 26 ਤਰੀਕ ਤੋਂ ਹੋਵੇਗੀ ਸਰਗਰਮ

ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ 26 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਜਿਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਮੱਧ ਭਾਰਤ ਤੱਕ ਦੇਖਣ ਨੂੰ ਮਿਲੇਗਾ। ਇਸ ਪੱਛਮੀ ਗੜਬੜੀ ਕਾਰਨ 26 ਤੋਂ 28 ਦਸੰਬਰ ਤੱਕ ਤਿੰਨ ਦਿਨ ਪਹਾੜਾਂ ਵਿੱਚ ਬਰਫ਼ਬਾਰੀ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇੰਨਾ ਹੀ ਨਹੀਂ 27 ਦਸੰਬਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਜਾਣੋ ਆਪਣੇ ਸ਼ਹਿਰਾਂ ਦਾ ਮੌਸਮ

  • ਚੰਡੀਗੜ੍ਹ ਵਿੱਚ ਅੱਜ ਧੁੰਦ ਪੈ ਸਕਤਦੀ ਹੈ। ਸ਼ਹਿਰ ਦਾ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਅੰਮ੍ਰਿਤਸਰ ਵਿੱਚ ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਜਲੰਧਰ ਵਿੱਚ ਅੱਜ ਧੁੰਦ ਪੈਣ ਦੇ ਆਸਾਰ ਹਨ। ਸ਼ਹਿਰ ਦਾ ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਲੁਧਿਆਣਾ ਵਿੱਚ ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਧੁੰਦ ਪੈ ਸਕਦੀ ਹੈ। ਇਥੋਂ ਦੇ ਤਾਪਮਾਨ ਵਿੱਚ 7 ਤੋਂ 21 ਡਿਗਰੀ ਵਿਚਕਾਰ ਹੋ ਸਕਦਾ ਹੈ।
  • ਮੁਹਾਲੀ ਵਿੱਚ ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 9 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

Exit mobile version