ਚੰਡੀਗੜ੍ਹ 'ਚ ਰਾਤ ਦੇ ਮੀਂਹ ਨਾਲ ਮਿਲੀ ਰਾਹਤ, ਅੱਜ ਦਿਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ | punjab chandigarh weather today rainfall know full in punjabi Punjabi news - TV9 Punjabi

ਚੰਡੀਗੜ੍ਹ ‘ਚ ਰਾਤ ਦੇ ਮੀਂਹ ਨਾਲ ਮਿਲੀ ਰਾਹਤ, ਅੱਜ ਦਿਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ

Updated On: 

29 Jul 2024 08:42 AM

Weather Update: ਮੌਸਮ ਵਿਭਾਗ ਮੁਤਾਬਿਕ ਰਾਜਧਾਨੀ ਚੰਡੀਗੜ੍ਹ ਵਿੱਚ ਬੀਤੇ ਕੱਲ੍ਹ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 5.2 ਡਿਗਰੀ ਸੈਲਸੀਅਸ ਵੱਧ ਸੀ। ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਚੰਡੀਗੜ੍ਹ ਚ ਰਾਤ ਦੇ ਮੀਂਹ ਨਾਲ ਮਿਲੀ ਰਾਹਤ, ਅੱਜ ਦਿਨ ਚ ਬੱਦਲ ਛਾਏ ਰਹਿਣ ਦੀ ਸੰਭਾਵਨਾ

ਸੰਕੇਤਕ ਤਸਵੀਰ

Follow Us On

ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਸਨ ਪਰ ਦੇਰ ਰਾਤ ਨੂੰ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਕੁਝ ਰਾਹਤ ਮਿਲੀ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਬੱਦਲਵਾਈ ਰਹਿਣ ਅਤੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 30 ਜੁਲਾਈ ਅਤੇ 31 ਜੁਲਾਈ ਨੂੰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਚੰਡੀਗੜ੍ਹ ਵਿੱਚ ਮਾਮੂਲੀ ਬਾਰਸ਼ ਹੋਈ ਹੈ। ਮੌਸਮ ਵਿਭਾਗ ਨੇ 1 ਜੂਨ ਤੋਂ ਹੁਣ ਤੱਕ 196.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਜੋ ਕਿ ਆਮ ਵਰਖਾ ਨਾਲੋਂ 50.9% ਘੱਟ ਹੈ। ਅਜਿਹਾ ਕਈ ਸਾਲਾਂ ਬਾਅਦ ਦੇਖਣ ਨੂੰ ਮਿਲ ਰਿਹਾ ਹੈ, ਜਦੋਂ ਚੰਡੀਗੜ੍ਹ ਵਿੱਚ ਇੰਨੀ ਘੱਟ ਬਾਰਿਸ਼ ਹੋਈ ਹੈ। ਪਿਛਲੇ ਸਾਲ ਇਕੱਲੇ ਜੁਲਾਈ ਮਹੀਨੇ ਵਿਚ 693.2 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਸੀ। ਜੋ ਪਿਛਲੇ ਕਈ ਸਾਲਾਂ ਵਿੱਚ ਸਭ ਤੋਂ ਵੱਧ ਸੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ‘ਚ ਚੰਡੀਗੜ੍ਹ ‘ਚ ਚੰਗੀ ਬਾਰਿਸ਼ ਹੋਵੇਗੀ।

ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਆਸਾਰ

ਅੱਜ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ।

ਵਧਿਆ ਰਹੇਗਾ ਤਾਪਮਾਨ

ਮੌਸਮ ਵਿਭਾਗ ਮੁਤਾਬਿਕ ਰਾਜਧਾਨੀ ਚੰਡੀਗੜ੍ਹ ਵਿੱਚ ਬੀਤੇ ਕੱਲ੍ਹ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 5.2 ਡਿਗਰੀ ਸੈਲਸੀਅਸ ਵੱਧ ਸੀ। ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਭਲਕੇ 30 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿ ਸਕਦਾ। ਇਸ ਤੋਂ ਬਾਅਦ ਮੀਂਹ ਕਾਰਨ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਸਮੇਂ ਹਵਾ ਵਿੱਚ ਵੱਧ ਤੋਂ ਵੱਧ ਨਮੀ 83% ਹੈ। ਜਦੋਂ ਕਿ ਘੱਟੋ-ਘੱਟ ਨਮੀ 49% ਹੈ। ਜਿਸ ਕਾਰਨ ਨਮੀ ਵੱਧ ਰਹੀ ਹੈ।

Exit mobile version