Chandigarh Weather Update: ਚੰਡੀਗੜ੍ਹ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ | punjab chandigarh weather update rainfall know full in punjabi Punjabi news - TV9 Punjabi

Chandigarh Weather Update: ਚੰਡੀਗੜ੍ਹ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

Updated On: 

19 Aug 2024 09:55 AM

Weather News: ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕੇ ਵਿੱਚ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ 15.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਟ੍ਰਾਈਸਿਟੀ ਦੇ ਪੰਚਕੂਲਾ ਅਤੇ ਮੋਹਾਲੀ 'ਚ ਬੱਦਲ ਛਾਏ ਰਹਿਣਗੇ, ਹਲਕੀ ਬਾਰਿਸ਼ ਹੋ ਸਕਦੀ ਹੈ।

Chandigarh Weather Update: ਚੰਡੀਗੜ੍ਹ ਚ ਅੱਜ ਰਾਤ ਤੋਂ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

ਸੰਕੇਤਕ ਤਸਵੀਰ

Follow Us On

Weather Update: ਸਿਟੀ ਬਿਊਟੀਫੁੱਲ ‘ਚ ਅੱਜ ਰਾਤ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਕਿ ਚੰਡੀਗੜ੍ਹ ਅਤੇ ਆਸ ਪਾਸ ਦੇ ਇਲਾਕੇ ਵਿੱਚ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ। ਅਜਿਹੇ ‘ਚ ਆਉਣ ਵਾਲੇ ਦੋ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 20 ਅਤੇ 21 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕੇ ਵਿੱਚ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ 15.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਟ੍ਰਾਈਸਿਟੀ ਦੇ ਪੰਚਕੂਲਾ ਅਤੇ ਮੋਹਾਲੀ ‘ਚ ਬੱਦਲ ਛਾਏ ਰਹਿਣਗੇ, ਹਲਕੀ ਬਾਰਿਸ਼ ਹੋ ਸਕਦੀ ਹੈ।

ਦੂਰ ਹੋ ਸਕਦੀ ਹੈ ਮੀਂਹ ਦੀ ਕਮੀ

ਮੌਸਮ ਵਿਭਾਗ ਮੁਤਾਬਕ ਜੇਕਰ ਆਉਣ ਵਾਲੇ ਦੋ ਦਿਨਾਂ ‘ਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਮੀਂਹ ਦੀ ਕਮੀ ਦੂਰ ਹੋ ਸਕਦੀ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 510.7 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਇਸ ਸੀਜ਼ਨ ਦੀ ਆਮ ਵਰਖਾ ਨਾਲੋਂ 17.5 ਮਿਲੀਮੀਟਰ ਘੱਟ ਹੈ। ਪਰ ਮਾਨਸੂਨ ਦਾ ਸੀਜ਼ਨ ਅਜੇ ਸਤੰਬਰ ਤੱਕ ਹੈ। ਅਜਿਹੇ ‘ਚ ਕੁੱਝ ਹੋਰ ਰਾਹਤ ਮਿਲਣ ਦੀ ਉਮੀਦ ਹੈ।

ਪੰਜਾਬ ਵਿੱਚ ਵੀ ਕਈ ਥਾਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ ਵੀ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਮੌਸਮ ਸੁਹਾਵਣਾ ਹੋ ਸਕਦਾ ਹੈ। ਜੇਕਰ ਗੱਲ ਕਰ ਲਈ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਦੀ ਤਾਂ ਐਥੇ ਅੱਜ ਸੂਰਜ ਸਵੇਰੇ 5 ਵਜ ਕੇ 58 ਮਿੰਟ ਤੇ ਚੜਿਆ ਅਤੇ 7 ਵਜ ਕੇ 10 ਮਿੰਟ ਤੇ ਛੁਪੇਗਾ। ਪੰਜਾਬ ਵਿੱਚ ਅੱਜ 11 ਘੰਟਿਆਂ ਦਾ ਦਿਨ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰੇ ਸਮੇਂ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਤਾਂ ਉੱਥੇ ਹੀ ਇਹ ਤਾਪਮਾਨ ਦੁਪਿਹਰ ਸਮੇਂ 29 ਡਿਗਰੀ ਹੋਣ ਦੀ ਸੰਭਾਵਨਾ ਹੈ। ਜਦੋਂਕਿ ਰਾਤ ਸਮੇਂ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਤਾਪਮਾਨ 25 ਡਿਗਰੀ ਦੇ ਆਸ ਪਾਸ ਰਹੇਗਾ। ਦੁਪਹਿਰ ਸਮੇਂ ਹਵਾ ਦੇ ਚੱਲਣ ਅਤੇ ਹੋਰ ਮੌਸਮੀ ਘਟਨਾਵਾਂ ਕਾਰਨ ਤਾਪਮਾਨ ਜ਼ਿਆਦਾ ਮਹਿਸੂਸ ਹੋ ਸਕਦਾ ਹੈ। ਸ਼ਾਮ ਦੇ ਸਮੇਂ 4 ਕਿਲੋਮੀਟਰ ਪ੍ਰਤੀਘੰਟਾ ਦੀ ਰਫ਼ਤਾਰ ਨਾਲ ਹਵਾ ਚੱਲੇਗੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ।

Exit mobile version