ਚੰਡੀਗੜ੍ਹ 'ਚ ਚਾਰ ਦਿਨਾਂ ਲਈ ਮੀਂਹ ਦਾ ਅਲਰਟ, ਪੰਜਾਬ ਵਿੱਚ ਵੀ ਬਾਰਿਸ਼ ਦੀ ਸੰਭਾਵਨਾ | punjab chandigarh weather update yellow and orange alert imd know full in punjabi Punjabi news - TV9 Punjabi

ਚੰਡੀਗੜ੍ਹ ‘ਚ ਚਾਰ ਦਿਨਾਂ ਲਈ ਮੀਂਹ ਦਾ ਅਲਰਟ, ਪੰਜਾਬ ਵਿੱਚ ਵੀ ਬਾਰਿਸ਼ ਦੀ ਸੰਭਾਵਨਾ

Updated On: 

30 Jul 2024 10:27 AM

ਸ਼ੁਰੂਆਤ ਵਿੱਚ ਇਸ ਵਾਰ ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਪਰ ਹੁਣ ਤੱਕ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਆਮ ਨਾਲੋਂ 50% ਘੱਟ ਮੀਂਹ ਪਿਆ ਹੈ। ਬੀਤੇ ਦਿਨ ਰਾਤ ਨੂੰ ਹੋਈ 7.6 ਮਿਲੀਮੀਟਰ ਬਾਰਿਸ਼ ਸਮੇਤ 1 ਜੂਨ ਤੋਂ ਹੁਣ ਤੱਕ 204 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਚੰਡੀਗੜ੍ਹ ਚ ਚਾਰ ਦਿਨਾਂ ਲਈ ਮੀਂਹ ਦਾ ਅਲਰਟ, ਪੰਜਾਬ ਵਿੱਚ ਵੀ ਬਾਰਿਸ਼ ਦੀ ਸੰਭਾਵਨਾ

(Photo Credit: TV9hindi.com)

Follow Us On

ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਬੱਦਲ ਛਾਏ ਹੋਏ ਹਨ। ਪਰ ਮੀਂਹ ਨਹੀਂ ਪੈ ਰਿਹਾ। ਜਿਸ ਕਾਰਨ ਗਰਮੀ ਤੋਂ ਕੋਈ ਰਾਹਤ ਮਹਿਸੂਸ ਨਹੀਂ ਹੋ ਰਹੀ ਹੈ। ਗਰਮੀ ਦੇ ਨਾਲ-ਨਾਲ ਨਮੀ ਨੇ ਵੀ ਸਮੱਸਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ, 31 ਜੁਲਾਈ ਨੂੰ ਮੀਂਹ ਲਈ ਇੱਕ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਦੇ ਨਾਲ-ਨਾਲ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਜਿਸ ‘ਚ ਪਿਛਲੇ 24 ਘੰਟਿਆਂ ‘ਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪਰ ਇਹ ਤਾਪਮਾਨ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ।

ਅਗਸਤ ਵਿੱਚ ਰਾਹਤ ਦੀ ਆਸ…

ਭਲਕੇ ਵੀ ਇਸ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਪਰ 1 ਅਗਸਤ ਤੋਂ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ। 1 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। 2 ਅਗਸਤ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।

ਘੱਟ ਪਿਆ ਮੀਂਹ

ਸ਼ੁਰੂਆਤ ਵਿੱਚ ਇਸ ਵਾਰ ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਪਰ ਹੁਣ ਤੱਕ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਆਮ ਨਾਲੋਂ 50% ਘੱਟ ਮੀਂਹ ਪਿਆ ਹੈ।

ਬੀਤੇ ਦਿਨ ਰਾਤ ਨੂੰ ਹੋਈ 7.6 ਮਿਲੀਮੀਟਰ ਬਾਰਿਸ਼ ਸਮੇਤ 1 ਜੂਨ ਤੋਂ ਹੁਣ ਤੱਕ 204 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਮਾਨਸੂਨ ਸੀਜ਼ਨ ਦੀ ਬਹੁਤ ਘੱਟ ਬਾਰਿਸ਼ ਹੈ। ਜਦੋਂ ਕਿ ਹਵਾ ਵਿੱਚ ਵੱਧ ਤੋਂ ਵੱਧ ਨਮੀ 94 ਫੀਸਦੀ ਅਤੇ ਘੱਟ ਤੋਂ ਘੱਟ 56 ਫੀਸਦੀ ਦਰਜ ਕੀਤੀ ਗਈ ਹੈ। ਅੱਜ ਸਵੇਰੇ 5:30 ਵਜੇ ਹਵਾ ਵਿੱਚ ਨਮੀ 86% ਸੀ।

ਪੰਜਾਬ ਵਿੱਚ ਵੀ ਪੈ ਸਕਦਾ ਹੈ ਮੀਂਹ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲਿਆਂ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਵੈਸਟਨ ਡਿਸਟਰਬੈਂਸ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।

Exit mobile version