Weather Updates: ਠੰਡ ਨਾਲ ਕੰਬਿਆ ਪੰਜਾਬ, ਸੀਤ ਲਹਿਰ ਤੋਂ ਰਾਹਤ ਨਹੀਂ, ਵੈਸਟਨ ਡਿਸਟਰਬੈਂਸ ਵੀ ਐਕਟਿਵ
ਮੌਸਮ ਕੇਂਦਰ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ।
ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਅਜੇ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਕੇਂਦਰ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ।
ਵੈਸਟਨ ਡਿਸਟਰਬੈਂਸ ਐਕਟਿਵ
ਪਾਕਿਸਤਾਨ ਵਿੱਚ ਵੈਸਟਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵੱਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਕੱਲ੍ਹ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਵਿੱਚ ਵੀ ਧੂੰਦ ਦਾ ਅਸਰ ਦੇਖਣ ਨੂੰ ਮਿਲਿਆ। ਪਰ ਅੱਜ ਸੀਤ ਲਹਿਰ ਨੂੰ ਲੈ ਕੇ ਹੀ ਅਲਰਟ ਜਾਰੀ ਕੀਤਾ ਗਿਆ ਹੈ।
10 ਘੰਟਿਆਂ ਦਾ ਰਹੇਗਾ ਮੌਸਮ
ਪੰਜਾਬ ਵਿੱਚ ਸੂਰਜ ਸਵੇਰੇ ਕਰੀਬ 7 ਵਜ ਕੇ 20 ਮਿੰਟ ਤੇ ਨਿਕਲੇਗਾ ਅਤੇ ਸ਼ਾਮ ਨੂੰ ਕਰੀਬ 5 ਵਜ ਕੇ 29 ਮਿੰਟ ਤੇ ਛਿਪ ਜਾਵੇਗਾ। ਇਸ ਹਿਸਾਬ ਨਾਲ ਅੱਜ ਦਿਨ ਕਰੀਬ 10 ਘੰਟਿਆਂ ਦਾ ਰਹੇਗਾ। ਜੇਕਰ ਗੱਲ ਕਰੀਏ ਅੱਜ ਦੇ ਤਾਪਮਾਨ ਦੀ ਤਾਂ ਸਵੇਰ ਦੇ ਸਮੇਂ ਤਾਪਮਾਨ 7-8 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ
ਜਦੋਂ ਕਿ ਇਹ ਦੁਪਿਹਰ ਸਮੇਂ ਵਧ ਕੇ 21 ਡਿਗਰੀ ਹੋ ਜਾਵੇਗੀ ਅਤੇ ਸ਼ਾਮ ਸਮੇਂ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਉੱਥੇ ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਤ ਨੂੰ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਰਹੇਗਾ ਸਾਫ
ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਬਾਰਿਸ਼ ਹੋਣ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਕਰਕੇ ਅਸਮਾਨ ਵਿੱਚ ਕੋਈ ਬੱਦਲਵਾਈ ਦਿਖਾਈ ਨਾ ਦੇਣ ਸੰਭਾਵਨਾ ਹੈ।