ਪੰਜਾਬ ‘ਚ ਦਿਨ ਦੇ ਤਾਪਮਾਨ ਵਿੱਚ ਗਿਰਾਵਟ, ਚੰਡੀਗੜ੍ਹ ਦੀ ਹਵਾ ਜ਼ਹਿਰੀਲੀ, ਪਰਾਲੀ ਸਾੜਨ ਦੇ 286 ਮਾਮਲੇ ਆਏ ਸਾਹਮਣੇ
ਸੂਬੇ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਵੀ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ 286 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਖੇਤਰ ਵਿੱਚ ਏਅਰ ਕੁਆਲਿਟੀ ਇੰਡੈਕਸ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। AQI ਡਿੱਗਣ ਦੇ ਮਾਮਲੇ 'ਚ ਚੰਡੀਗੜ੍ਹ ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਇੱਥੇ AQI ਪੱਧਰ 308 ਤੱਕ ਪਹੁੰਚ ਗਿਆ ਹੈ, ਜਿਸ ਨੂੰ ਕਾਫੀ ਖਤਰਨਾਕ ਮੰਨਿਆ ਜਾਂਦਾ ਹੈ।
ਪੰਜਾਬ ਵਿੱਚ ਹੁਣ ਠੰਡ ਪੈਣਾ ਸ਼ੁਰੂ ਹੋ ਗਈ ਹੈ। ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਦਿਨ ਦੇ ਸਮੇਂ ਵੀ ਤਾਪਮਾਨ ਵਿੱਚ ਗਿਰਾਵਟ ਸ਼ੁਰੂ ਹੋ ਗਈ ਹੈ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਹੇਠਾਂ ਰਿਹਾ।
ਹਾਲਾਂਕਿ ਸੂਬੇ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਵੀ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ 286 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਖੇਤਰ ਵਿੱਚ ਏਅਰ ਕੁਆਲਿਟੀ ਇੰਡੈਕਸ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। AQI ਡਿੱਗਣ ਦੇ ਮਾਮਲੇ ‘ਚ ਚੰਡੀਗੜ੍ਹ ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਇੱਥੇ AQI ਪੱਧਰ 308 ਤੱਕ ਪਹੁੰਚ ਗਿਆ ਹੈ, ਜਿਸ ਨੂੰ ਕਾਫੀ ਖਤਰਨਾਕ ਮੰਨਿਆ ਜਾਂਦਾ ਹੈ।
ਚੰਡੀਗੜ੍ਹ ਵਿੱਚ ਤਿੰਨ ਥਾਵਾਂ ‘ਤੇ AQI ਮਾਪਿਆ ਜਾਂਦਾ ਹੈ। ਜੇਕਰ ਸ਼ਹਿਰ ਦੇ ਵੀਆਈਪੀ ਸੈਕਟਰਾਂ ਦੀ ਗੱਲ ਕਰੀਏ ਤਾਂ ਸੈਕਟਰ-8 ਵਿੱਚ ਸਵੇਰੇ 5 ਵਜੇ AQI 296 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਅਤੇ ਨਿਊ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਦਾ ਏਕਿਊਆਈ 268 ਦੇ ਕਰੀਬ ਰਿਹਾ ਹੈ। ਜਦੋਂ ਕਿ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਏਕਿਊਆਈ 309 ਦਰਜ ਕੀਤਾ ਗਿਆ ਹੈ। ਜਿਸ ਨੂੰ ਬਹੁਤ ਮਾੜੀ ਹਾਲਤ ਵਿੱਚ ਰੱਖਿਆ ਗਿਆ ਹੈ।
977 ਅਧਿਕਾਰੀਆਂ ਨੂੰ ਨੋਟਿਸ ਜਾਰੀ
ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਵੀ ਐਕਸ਼ਨ ਦੇ ਮੋਡ ਵਿੱਚ ਹੈ। ਹੁਣ ਤੱਕ ਪਰਾਲੀ ਨਾ ਸਾੜਨ ਵਾਲੇ 977 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਜਦਕਿ 56 ਅਧਿਕਾਰੀਆਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਸ ਦੇ ਖਿਲਾਫ CAQM ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਐਕਟ ਦੀ ਧਾਰਾ 14 ਦੇ ਤਹਿਤ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਪਰਾਲੀ ਸਾੜਨ ਵਾਲੇ 2111 ਲੋਕਾਂ ਦੇ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। 2711 ਕੇਸ ਦਰਜ ਕੀਤੇ ਗਏ ਹਨ। 2114 ਕੇਸਾਂ ਵਿੱਚ 54.90 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ, ਜਦਕਿ 49.92 ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।
ਇਹ ਵੀ ਪੜ੍ਹੋ