AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅਗਲੇ 3 ਦਿਨਾਂ ਕਿਹੋ ਜਿਹਾ ਰਹੇਗਾ ਮੌਸਮ? ਦਿੱਲੀ ਵਿੱਚ ਗਰਜ-ਤੁਫਾਨ, ਗੜੇਮਾਰੀ ਤੇ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਦਿੱਲੀ ਸਮੇਤ ਕਈ ਸੂਬਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਪੰਜਾਬ 'ਚ ਅਗਲੇ 3 ਦਿਨਾਂ ਕਿਹੋ ਜਿਹਾ ਰਹੇਗਾ ਮੌਸਮ? ਦਿੱਲੀ ਵਿੱਚ ਗਰਜ-ਤੁਫਾਨ, ਗੜੇਮਾਰੀ ਤੇ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ‘ਚ ਫਿਰ ਤੋਂ ਠੰਢ ਵਧੀ
tv9-punjabi
| Updated On: 18 Mar 2026 21:37 PM IST

ਦਿੱਲੀ ਸਣੇ ਦੇਸ਼ ਭਰ ਦੇ ਕਈ ਸੂਬਿਆਂ ਦੇ ਲਈ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ, ਤੁਫਾਨ, ਬਿਜਲੀ ਅਤੇ ਤੇਜ਼ ਹਵਾਵਾਂ ਚਲਣ ਦੀ ਵੀ ਸੰਭਾਵਨ ਜਤਾਈ ਜਾ ਰਹੀ ਹੈ। ਇਸ ਨਾਲ ਮਾਰਚ ਮਹੀਨੇ ਵਿੱਚ ਮਹਿਸੂਸ ਹੋ ਰਹੀ ਤੇਜ਼ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਕਈ ਥਾਵਾਂ ਤੇ ਗੜੇਮਾਰੀ ਵੀ ਦੇਖਣ ਨੂੰ ਮਿਲ ਸਕਦੀ ਹੈ। ਮੀਂਹ ਨਾਲ ਮੌਸਮ ਸੁਹਾਵਨਾ ਹੋਣ ਦੀ ਸੰਭਾਵਨਾ ਵੀ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

IMD ਨੇ ਦੱਸਿਆ ਕਿ ਕਈ ਥਾਵਾਂ ‘ਤੇ ਗੜੇਮਾਰੀ ਵੀ ਦੇਖਣ ਨੂੰ ਮਿਲ ਸਕਦੀ ਹੈ। ਮੀਂਹ ਨਾਲ ਮੌਸਮ ਸੁਹਾਵਨਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧੋ- ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। IMD ਦੇ ਮੁਤਾਬਕ, ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਹਿੱਸਿਆਂ ਵਿੱਚ 20 ਮਾਰਚ ਤੱਕ ਹਲਕੀ ਬਾਰਿਸ਼, ਤੇਜ਼-ਤੁਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 18 ਅਤੇ 19 ਮਾਰਚ ਨੂੰ ਉੱਤਰਾਖੰਡ,ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ 19 ਅਤੇ 20 ਮਾਰਚ ਨੂੰ ਪੱਛਮੀ ਰਾਜਸਥਾਨ ਵਿੱਚ 19 ਮਾਰਚ ਨੂੰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 20 ਮਾੱਚ ਨੂੰ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਗੜੇਮਾਰੀ ਦੀ ਸੰਭਾਵਨਾ

ਜੰਮੂ-ਕਸ਼ਮੀਰ, ਹਿਮਚਾਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 19 ਅਤੇ 20 ਮਾਰਚ ਨੂੰ ਕੁਝ ਥਾਵਾਂ ਤੇ ਭਾਰੀ ਮੀਂਹ ਪੈ ਸਕਦਾ ਹੈ। ਮੱਧ ਅਤੇ ਪੂਰਬੀ ਭਾਰਤ ਵਿੱਚ 22 ਮਾਰਚ ਤੱਕ ਤੇਜ਼ ਹਵਾਵਾਂ ਦੇ ਨਾਲ ਜਾਰੀ ਰਹਿਣ ਦੀ ਸੰਭਾਵਨਾ ਹੈ। ਛੱਤੀਸਗੜ੍ਹ ਵਿੱਚ 18 ਅਤੇ 19 ਮਾਰਚ ਨੂੰ, ਪੂਰਬੀ ਮੱਧ ਪ੍ਰਦੇਸ਼ ਵਿੱਚ 19 ਮਾਰਚ ਅਤੇ 20 ਮਾਰਚ ਨੂੰ, ਉੜੀਸਾ ਵਿੱਚ 19 ਮਾਰਚ ਤੇ 21 ਮਾਰਚ ਦੇ ਦੌਰਾਨ ਪੱਛਮੀ ਮੱਧ ਪ੍ਰਦੇਸ਼ ਅਤੇ ਝਾਰਖੰਡ ਵਿੱਚ 20 ਮਾਰਚ ਨੂੰ ਅਤੇ ਪੱਛਮੀ ਬੰਗਾਲ ਅਤੇ ਸਿਕਮ ਵਿੱਚ 20 ਅਤੇ 21 ਮਾਰਚ ਨੂੰ ਗੜੇਮਾਰੀ ਦੀ ਸੰਭਾਵਨਾ ਹੈ।

ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ

ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਆਪਕ ਗਰਜ਼-ਤੂਫ਼ਾਨ ਅਤੇ ਪੱਛਮੀ ਗੜਬੜੀ ਦੇ ਲਗਾਤਾਰ ਆਉਣ ਕਾਰਨ ਅਗਲੇ ਹਫ਼ਤੇ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ। ਅਗਲੇ ਹਫ਼ਤੇ ਦੌਰਾਨ ਕੋਈ ਮਹੱਤਵਪੂਰਨ ਗਰਮੀ ਦੀ ਲਹਿਰ ਦੀ ਸਥਿਤੀ ਦੀ ਉਮੀਦ ਨਹੀਂ ਹੈ। ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਹ ਧਿਆਨ ਦੇਣ ਯੋਗ ਹੈ ਕਿ ਦੇਸ਼ ਭਰ ਦੇ ਕਈ ਰਾਜਾਂ ਵਿੱਚ ਇਨ੍ਹਾਂ ਦਿਨਾਂ ਵਿੱਚ ਤੇਜ਼ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਮਾਰਚ ਵਿੱਚ ਹੀ ਜੂਨ-ਜੁਲਾਈ ਵਰਗੀ ਗਰਮੀ ਦਾ ਅਨੁਭਵ ਹੋ ਰਿਹਾ ਹੈ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...