ਪੰਜਾਬ ਵਿੱਚ ਅੱਜ ਸੰਘਣੀ ਧੁੰਦ ਦਾ ਅਲਰਟ, 3 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Published: 

20 Dec 2025 07:26 AM IST

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, 22 ਦਸੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਅੱਜ ਸੰਘਣੀ ਧੁੰਦ ਦਾ ਅਲਰਟ, 3 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

(Photo Credit: PTI)

Follow Us On

ਅੱਜ, ਸ਼ਨੀਵਾਰ ਯਾਨੀ 20 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, 22 ਦਸੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ, ਦਿਨ ਅਤੇ ਰਾਤ ਦੋਵਾਂ ਦਾ ਤਾਪਮਾਨ ਤੇਜ਼ੀ ਨਾਲ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਘੱਟ ਗਿਆ ਹੈ। ਇਸ ਨਾਲ ਠੰਢ ਹੋਰ ਤੇਜ਼ ਹੋਵੇਗੀ। ਸਿਫਤੀ ਦੇ ਘਰ ਅੰਮ੍ਰਿਤਸਰ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ।

ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਕਾਰਨ ਸੱਤ ਸੜਕ ਹਾਦਸੇ ਵਾਪਰੇ, ਜਿਨ੍ਹਾਂ ਵਿੱਚ ਇੱਕ ਹਾਦਸੇ ਵਿੱਚਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਦੀ ਜਾਨ ਵਾਲ-ਵਾਲ ਬਚੀ।

ਅੱਜ ਤੋਂ ਪੱਛਮੀ ਗੜਬੜੀ ਸਰਗਰਮ

ਮੌਸਮ ਵਿਭਾਗ ਦੇ ਅਨੁਸਾਰ, ਸ਼ਨੀਵਾਰ ਨੂੰ ਇੱਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਉਮੀਦ ਹੈ। ਇਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋਣ ਦੀ ਉਮੀਦ ਹੈ। ਇਸ ਦੌਰਾਨ, ਰਾਜਸਥਾਨ ਉੱਤੇ ਇੱਕ ਐਂਟੀ-ਸਾਈਕਲੋਨ ਸਿਸਟਮ ਬਣ ਰਿਹਾ ਹੈ। ਇਸ ਕਾਰਨ, ਕੁਝ ਖੇਤਰਾਂ ਵਿੱਚ ਬੱਦਲਵਾਈ ਰਹੇਗੀ ਅਤੇ ਅੱਜ ਮੀਂਹ ਪਵੇਗਾ।

ਵਿਭਾਗ ਦੇ ਅਨੁਸਾਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ।

ਅਗਲੇ 5 ਦਿਨਾਂ ਵਿੱਚ ਮੌਸਮ ਕਿਹੋ ਜਿਹਾ ਰਹੇਗਾ?

21 ਦਸੰਬਰ: ਮੌਸਮ ਦੀ ਕੋਈ ਚੇਤਾਵਨੀ ਨਹੀਂ ਪਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

22 ਦਸੰਬਰ: ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹੋਰ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

23 ਤੋਂ 25 ਦਸੰਬਰ: ਪੰਜਾਬ ਭਰ ਵਿੱਚ ਤਿੰਨੋਂ ਦਿਨਾਂ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਪੈਦਲ ਚੱਲਣ ਵਾਲਿਆਂ ਅਤੇ ਡਰਾਈਵਰਾਂ ਨੂੰ ਸਾਵਧਾਨ ਕੀਤਾ ਗਿਆ ਹੈ।