ਪੰਜਾਬ ਦੇ 7 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ

Updated On: 

07 Dec 2024 07:53 AM

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।

ਪੰਜਾਬ ਦੇ 7 ਜ਼ਿਲ੍ਹਿਆਂ ਚ ਧੁੰਦ ਦਾ ਅਲਰਟ, ਪਹਾੜੀ ਇਲਾਕਿਆਂ ਚ ਹੋਈ ਬਰਫਬਾਰੀ
Follow Us On

ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ ਹੈ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।

ਪੱਛਮੀ ਗੜਬੜੀ 8 ਦਸੰਬਰ ਤੋਂ ਹੋਵੇਗੀ ਸਰਗਰਮ

ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਹਿਮਾਲਿਆ ਦੀਆਂ ਪਹਾੜੀਆਂ ‘ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ।

Exit mobile version