ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗਰਮੀ ਦਿਖਾਉਣ ਲੱਗੀ ਅਸਰ, 4 ਦਿਨਾਂ ਵਿੱਚ ਪਾਰਾ 5 ਡਿਗਰੀ ਸੈਲਸੀਅਸ ਵਧਣ ਦੀ ਆਸਾਰ

Weather: ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ। 7 ਤੋਂ 9 ਅਪ੍ਰੈਲ ਤੱਕ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਵਿੱਚ ਤਾਪਮਾਨ 37.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਗਰਮੀ ਦਿਖਾਉਣ ਲੱਗੀ ਅਸਰ, 4 ਦਿਨਾਂ ਵਿੱਚ ਪਾਰਾ 5 ਡਿਗਰੀ ਸੈਲਸੀਅਸ ਵਧਣ ਦੀ ਆਸਾਰ
ਪੰਜਾਬ ਵਿੱਚ ਵੱਧ ਰਿਹਾ ਗਰਮੀ ਦਾ ਪ੍ਰਭਾਵ
Follow Us
tv9-punjabi
| Published: 04 Apr 2025 07:52 AM IST

ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਆਉਣ ਵਾਲੇ 4 ਦਿਨਾਂ ਵਿੱਚ ਸੂਬੇ ਵਿੱਚ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਵਧੇਗਾ।

ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.6 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਫਰੀਦਕੋਟ ਦਾ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

30 ਤੋਂ ਪਾਰ ਹੋਇਆ ਪਾਰਾ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਪਟਿਆਲਾ ਵਿੱਚ ਤਾਪਮਾਨ 37.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 37.0 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 37.2 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 33 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 30.8 ਡਿਗਰੀ ਸੈਲਸੀਅਸ, ਮੋਹਾਲੀ ਵਿੱਚ 35 ਡਿਗਰੀ ਸੈਲਸੀਅਸ ਅਤੇ ਹੁਸ਼ਿਆਰਪੁਰ ਵਿੱਚ 32.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹੀਟ ਵੇਵ ਵਧਾਏਗੀ ਸਮੱਸਿਆ

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ, ਜਿਸ ਕਾਰਨ ਹੀਟ ਵੇਵ ਆਉਣ ਦੀ ਸੰਭਾਵਨਾ ਹੈ। 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਰਹੇਗਾ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੀ ਗੱਲ ਕਰੀਏ ਤਾਂ ਸ਼ੁਰੂਆਤ ਵਿੱਚ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹੀਟਵੇਵ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ, ਇਹ ਹੌਲੀ-ਹੌਲੀ ਦੂਜੇ ਜ਼ਿਲ੍ਹਿਆਂ ਵਿੱਚ ਵੀ ਫੈਲ ਜਾਵੇਗਾ।

ਜੇਕਰ ਅੱਜ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਦਿਨ ਭਰ ਧੁੱਪ ਰਹੇਗੀ, ਇਸ ਤੋਂ ਇਲਾਵਾ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 15 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਦਿਖਾਈ ਦੇਵੇਗਾ ਅਤੇ ਤਾਪਮਾਨ 12 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿੱਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 14 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਗੱਲ ਸ਼ਾਹੀ ਸ਼ਹਿਰ ਪਟਿਆਲਾ ਦੀ ਕਰੀਏ ਤਾਂ ਪਟਿਆਲਾ ਵਿੱਚ ਵੀ ਕਰੜੀ ਧੁੱਪ ਦਿਖਾਈ ਦੇਵੇਗੀ, ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਤਾਪਮਾਨ 16 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ