ਗਰਮੀ ਦੇਣ ਲੱਗੀ ਦਸਤਕ, ਤਾਪਮਾਨ ਆਮ ਨਾਲੋਂ ਵੱਧ, ਫਿਲਹਾਲ ਮੀਂਹ ਦੀ ਸੰਭਾਵਨਾ ਨਹੀਂ
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵਧ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 4 ਡਿਗਰੀ ਸੈਲਸੀਅਸ ਵਧ ਸਕਦਾ ਹੈ।

ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ ਔਸਤਨ 0.6 ਡਿਗਰੀ ਸੈਲਸੀਅਸ ਘਟਿਆ ਹੈ। ਹਾਲਾਂਕਿ, ਸੂਬੇ ਦਾ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ (ਹਵਾਈ ਅੱਡੇ) ਵਿਖੇ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਅਨੁਸਾਰ, 24 ਘੰਟਿਆਂ ਵਿੱਚ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਕੋਈ ਮੀਂਹ ਦਰਜ ਨਹੀਂ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।
Observed #Maximum #Temperature over #Punjab, #Haryana & #Chandigarh dated 23-03-2025 pic.twitter.com/iLzanqPSXg
— IMD Chandigarh (@IMD_Chandigarh) March 23, 2025
ਇਹ ਵੀ ਪੜ੍ਹੋ
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਿਸ਼ ਦਰਜ ਨਹੀਂ ਕੀਤੀ ਗਈ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵਧ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 4 ਡਿਗਰੀ ਸੈਲਸੀਅਸ ਵਧ ਸਕਦਾ ਹੈ। ਜੇਕਰ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਗੱਲ ਕਰ ਲਈ ਜਾਵੇ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲੇਗਾ। ਤਾਪਮਾਨ 14 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ ਵਿੱਚ ਵੀ ਵਧੇਗਾ ਤਾਪਮਾਨ
ਇਸ ਤੋਂ ਇਲਾਵਾ ਜੇਕਰ ਗੱਲ ਜਲੰਧਰ ਦੀ ਗੱਲ ਕਰੀਏ ਤਾਂ ਇੱਥੇ ਵੀ ਅਸਮਾਨ ਸਾਫ਼ ਦਿਖਾਈ ਦੇਵੇਗਾ ਅਤੇ ਤਾਪਮਾਨ 14 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਪੰਜਾਬ ਦੀ ਆਰਥਿਕ ਰਾਜਧਾਨੀ ਲੁਧਿਆਣਾ ਦੀ ਗੱਲ ਕਰੀਏ ਤਾਂ ਅੱਜ ਇੱਥੇ ਤਾਪਮਾਨ ਵਧਿਆ ਹੋਇਆ ਮਹਿਸੂਸ ਹੋਵੇਗਾ ਅਤੇ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 14 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ ਵਿੱਚ ਵੀ ਤਾਪਮਾਨ ਵਧੇਗਾ ਅਤੇ ਇਹ 14 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਅਸਮਾਨ ਵਿੱਚ ਹਲਕੇ ਬੱਦਲਵਾਈ ਦੇਖਣ ਨੂੰ ਮਿਲ ਸਕਦੀ ਹੈ। ਓਧਰ ਰਾਜਧਾਨੀ ਚੰਡੀਗੜ੍ਹ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਵੀ ਅੱਜ ਮੌਸਮ ਸਾਫ ਦਿਖਾਈ ਦੇਵੇਗਾ। ਤਾਪਮਾਨ ਵਿੱਚ ਵਾਧਾ ਹੋਣ ਤੋਂ ਬਾਅਦ ਵੀ ਇਹ 17 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।