ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

2 ਦਿਨ ਹੀਟ ਵੇਵ ਚੱਲਣ ਦੀ ਸੰਭਾਵਨਾ, 6 ਥਾਵਾਂ ਤੇ ਤਾਪਮਾਨ ਹੋਇਆ 40 ਡਿਗਰੀ ਤੋਂ ਪਾਰ

Weather Forecast: ਪੰਜਾਬ ਵਿੱਚ ਗਰਮੀ ਦੀ ਲਹਿਰ 2 ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। 6 ਸ਼ਹਿਰਾ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋ ਗਿਆ ਹੈ। ਮੌਸਮ ਵਿਭਾਗ ਨੇ ਕਈ ਥਾਵਾਂ 'ਤੇ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਕੁਝ ਥਾਵਾਂ 'ਤੇ ਮੀਂਹ ਅਤੇ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ ਵਿੱਚ ਵਾਧਾ ਅਤੇ ਮੀਂਹ ਦੀ ਸੰਭਾਵਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ।

2 ਦਿਨ ਹੀਟ ਵੇਵ ਚੱਲਣ ਦੀ ਸੰਭਾਵਨਾ, 6 ਥਾਵਾਂ ਤੇ ਤਾਪਮਾਨ ਹੋਇਆ 40 ਡਿਗਰੀ ਤੋਂ ਪਾਰ
Heat wave
Follow Us
tv9-punjabi
| Updated On: 29 Apr 2025 07:47 AM

ਪੰਜਾਬ ਵਿੱਚ ਗਰਮੀ ਤੇਜ਼ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਦੇ ਅਨੁਸਾਰ, ਭਾਵੇਂ ਕਿ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਜ਼ਿਆਦਾ ਹੈ। ਬਠਿੰਡਾ ਵਿੱਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੰਜਾਬ ਵਿੱਚ ਸਭ ਤੋਂ ਵੱਧ ਹੈ।

ਮੌਸਮ ਵਿਭਾਗ ਦੇ ਅਨੁਸਾਰ 29 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਅਪ੍ਰੈਲ ਨੂੰ ਵੀ ਕਈ ਸ਼ਹਿਰਾਂ ਵਿੱਚ ਹੀਟ ਵੇਵ ਦਿਖਾਈ ਦੇਵੇਗੀ।

ਜਦੋਂ ਕਿ 1 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਗਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 2 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਗੱਲ ਅੱਜ ਦੇ ਤਾਪਮਾਨ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਦਿਖਾਈ ਦੇਵੇਗਾ। ਇਸ ਕਾਰਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 20 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ ਵਿੱਚ ਵਿੱਚ ਤਾਪਮਾਨ 20 ਤੋਂ 38 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ ਅਤੇ ਅਸਮਾਨ ਸਾਫ਼ ਰਹੇਗਾ। ਲੁਧਿਆਣਾ ਵਿੱਚ ਵੀ ਤਾਪਮਾਨ 20 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਵੀ ਅਜਿਹਾ ਵੀ ਮੌਸਮ ਦਿਖਾਈ ਦੇਵੇਗਾ।

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...