ਸੁਸਤ ਪਿਆ ਵੈਸਟਨ ਡਿਸਟਰਬੈਂਸ, ਹੁਣ ਵਧੇਗੀ ਗਰਮੀ, ਫਿਲਹਾਲ ਮੀਂਹ ਦੀ ਸੰਭਾਵਨਾ ਨਹੀਂ

tv9-punjabi
Published: 

21 Apr 2025 06:26 AM

ਵੈਸਟਨ ਡਿਸਟਰਬੈਂਸ ਖ਼ਤਮ ਹੋਣ ਕਾਰਨ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਲਈ 2-3 ਡਿਗਰੀ ਸੈਲਸੀਅਸ ਤੱਕ ਤਾਪਮਾਨ ਵਧਣ ਦੀ ਭਵਿੱਖਬਾਣੀ ਕੀਤੀ ਹੈ। ਬਠਿੰਡਾ ਵਿੱਚ 42.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਗਰਮੀ ਦੀ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਤੇਜ਼ ਰਹੇਗੀ।

ਸੁਸਤ ਪਿਆ ਵੈਸਟਨ ਡਿਸਟਰਬੈਂਸ, ਹੁਣ ਵਧੇਗੀ ਗਰਮੀ, ਫਿਲਹਾਲ ਮੀਂਹ ਦੀ ਸੰਭਾਵਨਾ ਨਹੀਂ
Follow Us On

ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਹੁਣ ਖਤਮ ਹੋ ਗਿਆ ਹੈ, ਜਿਸ ਨਾਲ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਕੱਲ੍ਹ ਸ਼ਾਮ ਨੂੰ ਤਾਪਮਾਨ ਵਿੱਚ 0.6 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ, ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ 48 ਘੰਟਿਆਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਪੰਜਾਬ ਵਿੱਚ ਔਸਤ ਤਾਪਮਾਨ 0.6 ਡਿਗਰੀ ਵੱਧ ਚੁੱਕਾ ਹੈ, ਜਿਸ ਨਾਲ ਗਰਮੀ ਦਾ ਅਸਰ ਤੇਜ਼ ਹੋ ਗਿਆ ਹੈ।

ਮਾਲਵਾ ਇਲਾਕੇ ਦੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਾਹਿਰਾਂ ਦੇ ਅਨੁਸਾਰ, ਤਾਪਮਾਨ ਅਗਲੇ ਦਿਨਾਂ ਵਿੱਚ ਹੋਰ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਗਰਮੀ ਦੀ ਲਹਿਰ (ਹੀਟ ਵੇਵ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਇਸ ਸਮੇਂ ਤੱਕ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਗਰਮੀ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮਹਿਸੂਸ ਹੋਵੇਗਾ।

ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਸਮਾਨ ਸਾਫ਼ ਰਹਿਣ ਦਾ ਅਨੁਮਾਨ ਹੈ ਅਤੇ ਧੁੱਪ ਵੀ ਤੇਜ਼ ਹੋਵੇਗੀ। ਅੰਮ੍ਰਿਤਸਰ ਵਿੱਚ ਤਾਪਮਾਨ 24 ਤੋਂ 36 ਡਿਗਰੀ ਸੈਲਸੀਅਸਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਜਲੰਧਰ ਵਿੱਚ ਇਹ 25 ਤੋਂ 35 ਡਿਗਰੀ ਸੈਲਸੀਅਸ ਹੋ ਸਕਦਾ ਹੈ। ਲੁਧਿਆਣਾ ਵਿੱਚ ਤਾਪਮਾਨ 22 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪਟਿਆਲਾ ਵਿੱਚ, ਗਰਮੀ ਦਾ ਅਸਰ ਵੱਧ ਦਿਖਾਈ ਦੇ ਰਿਹਾ ਹੈ। ਇੱਥੇ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ ਅਤੇ ਕੁਝ ਹਲਕੇ ਬੱਦਲ ਵੀ ਹੋ ਸਕਦੇ ਹਨ। ਤਾਪਮਾਨ 27 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।