AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੀਟ ਵੇਵ ਦਾ ਯੈਲੋ ਅਲਰਟ, 1 ਮਈ ਤੋਂ ਰਾਹਤ ਦੇ ਅਸਾਰ, ਆਮ ਨਾਲੋਂ ਵੱਧ ਹੈ ਤਾਪਮਾਨ

ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਗਰਮੀ ਦੀ ਲਹਿਰ ਕਾਰਨ ਤਾਪਮਾਨ ਵਿੱਚ ਵਾਧਾ ਹੋਵੇਗਾ, ਖਾਸ ਕਰਕੇ ਦੱਖਣੀ ਜ਼ਿਲ੍ਹਿਆਂ ਵਿੱਚ। 1 ਮਈ ਤੱਕ ਇਹ ਹਾਲਾਤ ਰਹਿਣ ਦੀ ਸੰਭਾਵਨਾ ਹੈ। ਉੱਤਰੀ ਜ਼ਿਲ੍ਹਿਆਂ ਵਿੱਚ ਮੌਸਮ ਥੋੜ੍ਹਾ ਸੁਧਰ ਸਕਦਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ।

ਹੀਟ ਵੇਵ ਦਾ ਯੈਲੋ ਅਲਰਟ, 1 ਮਈ ਤੋਂ ਰਾਹਤ ਦੇ ਅਸਾਰ, ਆਮ ਨਾਲੋਂ ਵੱਧ ਹੈ ਤਾਪਮਾਨ
ਸੰਕੇਤਕ ਤਸਵੀਰ
tv9-punjabi
| Updated On: 28 Apr 2025 07:38 AM IST
Share

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਪੰਜਾਬ ਵਿੱਚ ਗਰਮੀ ਦੀ ਲਹਿਰ (heat wave) ਰਹੇਗੀ। ਅੱਜ, ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤਾ ਗਿਆ ਹੈ, ਫਿਰ ਵੀ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਪੰਜਾਬ 1 ਮਈ, 2025 ਤੱਕ ਗਰਮੀ ਦੀ ਲਹਿਰ (heat wave) ਤੋਂ ਪ੍ਰਭਾਵਿਤ ਹੋਣ ਵਾਲਾ ਹੈ। ਇੰਨਾ ਹੀ ਨਹੀਂ, 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਦੇਖੇ ਜਾ ਸਕਦੇ ਹਨ।

ਮੌਸਮ ਵਿਭਾਗ ਅਨੁਸਾਰ 28 ਅਪ੍ਰੈਲ ਨੂੰ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ (ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਆਦਿ) ਵਿੱਚ ਮੌਸਮ ਆਮ ਰਹੇਗਾ, ਜਦੋਂ ਕਿ ਦੱਖਣੀ ਜ਼ਿਲ੍ਹਿਆਂ (ਜਿਵੇਂ ਕਿ ਫਾਜ਼ਿਲਕਾ, ਬਠਿੰਡਾ, ਫਰੀਦਕੋਟ ਆਦਿ) ਵਿੱਚ ਗਰਮੀ ਦੀ ਲਹਿਰ ਅਤੇ ਉੱਚ ਤਾਪਮਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। 29 ਅਪ੍ਰੈਲ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਯੈਲੋਂ ਅਲਰਟ ਰਹੇਗਾ। ਇਸ ਤੋਂ ਇਲਾਵਾ 30 ਅਪ੍ਰੈਲ ਨੂੰ ਅਲਰਟ ਜਾਰੀ ਕੀਤਾ ਗਿਆ ਹੈ ਪਰ ਕੁਝ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਹਾਲਾਤ ਸੁਧਰਨ ਦੀ ਸੰਭਾਵਨਾ ਹੈ।

1 ਮਈ ਨੂੰ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਉਸ ਦਿਨ ਅੱਧਾ ਪੰਜਾਬ ਗ੍ਰੀਨ ਜ਼ੋਨ ਵਿੱਚ ਆ ਜਾਵੇਗਾ, ਭਾਵ ਕੋਈ ਮੌਸਮ ਦੀ ਚੇਤਾਵਨੀ ਨਹੀਂ ਹੋਵੇਗੀ, ਜਦੋਂ ਕਿ ਕੁਝ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਅਜੇ ਵੀ ਲਾਗੂ ਰਹੇਗੀ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...