AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਵਿੱਚ ਅੱਜ ਵੀ ਤੇਜ਼ ਹਨ੍ਹੇਰੀ ਅਤੇ ਮੀਂਹ ਦਾ ਅਲਰਟ, ਤਾਪਮਾਨ ਆਮ ਨਾਲੋਂ ਹੋਇਆ ਘੱਟ

ਪੰਜਾਬ ਵਿੱਚ ਅਗਲੇ ਕੁਝ ਦਿਨਾਂ ਲਈ ਤੇਜ਼ ਹਨੇਰੀ ਅਤੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮੀਂਹ ਪੈ ਚੁੱਕਾ ਹੈ, ਜਿਸ ਕਾਰਨ ਤਾਪਮਾਨ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਨੇ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਚੱਲਣ ਦੀ ਸੰਭਾਵਨਾ ਦੱਸੀ ਹੈ। 5 ਮਈ ਨੂੰ ਕੁਝ ਜ਼ਿਲ੍ਹਿਆਂ ਲਈ ਔਰੇਂਜ, ਅਤੇ ਬਾਕੀ ਲਈ ਯੈਲੋ ਅਲਰਟ ਹੈ।

ਪੰਜਾਬ ਵਿੱਚ ਅੱਜ ਵੀ ਤੇਜ਼ ਹਨ੍ਹੇਰੀ ਅਤੇ ਮੀਂਹ ਦਾ ਅਲਰਟ, ਤਾਪਮਾਨ ਆਮ ਨਾਲੋਂ ਹੋਇਆ ਘੱਟ
ਪੰਜਾਬ ‘ਚ ਅੱਜ ਮੀਂਹ ਦੀ ਭਵਿੱਖਬਾਣੀ
tv9-punjabi
| Updated On: 05 May 2025 06:31 AM IST

ਪੰਜਾਬ ਵਿੱਚ ਅੱਜ ਤੇਜ਼ ਹਨ੍ਹੇਰੀ ਅਤੇ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹਾ ਜਿਹਾ ਬਦਲਾਅ ਦੇਖਿਆ ਗਿਆ, ਪਰ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿੱਚ ਇਹ ਤਬਦੀਲੀ ਸਰਗਰਮ ਵੈਸਟਨ ਡਿਸਟਰਬੈਂਸ ਕਾਰਨ ਦੇਖੀ ਜਾ ਰਹੀ ਹੈ। ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ 32.3 ਡਿਗਰੀ ਸੈਲਸੀਅਸ, ਪਟਿਆਲਾ 36.4 ਡਿਗਰੀ ਸੈਲਸੀਅਸ, ਫਰੀਦਕੋਟ 32.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ 35.7 ਡਿਗਰੀ ਸੈਲਸੀਅਸ, ਨੂਰਮਹਿਲ (ਜਲੰਧਰ) 35.6 ਡਿਗਰੀ ਸੈਲਸੀਅਸ ਅਤੇ ਮੋਹਾਲੀ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ।

ਅਗਲੇ 3 ਦਿਨ ਰਹੇਗਾ ਅਲਰਟ

ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਬਰਾਂਚ ਤੋਂ ਜਾਰੀ ਅਲਰਟ ਦੇ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

5 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਅਤੇ ਤੂਫ਼ਾਨ ਲਈ ਓਰੇਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 8 ਮਈ ਤੱਕ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Follow Us
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...