ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਵਿੱਚ 6 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਕਈ ਇਲਾਕਿਆਂ ‘ਚ ਸੰਘਣੀ ਧੁੰਦ ਦਾ ਕਹਿਰ

Punjab Weather Alert: ਮੌਸਮ ਵਿੱਚ ਆਏ ਬਦਲਾਅ ਕਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 8.9 ਡਿਗਰੀ ਦੀ ਗਿਰਾਵਟ ਦਰਜ਼ ਕੀਤੀ ਗਈ ਹੈ। ਇਹ ਆਮ ਨਾਲੋਂ 4.1 ਡਿਗਰੀ ਘੱਟ ਹੋ ਗਿਆ ਹੈ। 24 ਘੰਟਿਆਂ ਵਿੱਚ ਸਾਰਿਆਂ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 11.4 ਡਿਗਰੀ ਤੋਂ ਲੈ ਕੇ 20.2 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 8.5 ਡਿਗਰੀ ਤੋਂ ਲੈ ਕੇ 14.5 ਡਿਗਰੀ ਰਿਕਾਰਡ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ 8.5 ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ ਹੈ।

ਪੰਜਾਬ ਵਿੱਚ 6 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਕਈ ਇਲਾਕਿਆਂ 'ਚ ਸੰਘਣੀ ਧੁੰਦ ਦਾ ਕਹਿਰ
(Photo Credit: PTI)
Follow Us
tv9-punjabi
| Updated On: 24 Jan 2026 07:55 AM IST

ਪਹਾੜੀ ਇਲਾਕਿਆਂ ਵਿੱਚ ਪੈ ਰਹੀ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਸਾਫ ਸਾਫ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਲਗਾਤਾਰ ਦੋ ਦਿਨ ਯਾਨੀ ਅੱਜ ਅਤੇ ਕੱਲ੍ਹ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਨ੍ਹਾਂ ਵਿੱਚੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਅਤੇ ਐਸਐਐਸ ਨਗਰ (ਮੋਹਾਲੀ) ਸ਼ਾਮਲ ਹੈ।

ਉਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸਣੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿੱਚ ਆਏ ਬਦਲਾਅ ਕਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 8.9 ਡਿਗਰੀ ਦੀ ਗਿਰਾਵਟ ਦਰਜ਼ ਕੀਤੀ ਗਈ ਹੈ। ਇਹ ਆਮ ਨਾਲੋਂ 4.1 ਡਿਗਰੀ ਘੱਟ ਹੋ ਗਿਆ ਹੈ। 24 ਘੰਟਿਆਂ ਵਿੱਚ ਸਾਰਿਆਂ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 11.4 ਡਿਗਰੀ ਤੋਂ ਲੈ ਕੇ 20.2 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 8.5 ਡਿਗਰੀ ਤੋਂ ਲੈ ਕੇ 14.5 ਡਿਗਰੀ ਰਿਕਾਰਡ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ 8.5 ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ ਹੈ।

ਬੀਤੇ ਦਿਨ ਸ਼ੁਕਰਵਾਰ ਨੂੰ ਹੋਏ ਮੀਂਹ ਅਤੇ ਝੱਖੜ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਕਾਫੀ ਨੁਕਸਾਨ ਹੋਇਆ। ਜਿਥੇ ਖੰਬੇ ਤੋਂ ਕਰੰਟ ਲੱਗਣ ਕਾਰਨ ਕਰਤਾਰਪੁਰ ਮੁਹੱਲਾ ਦੇ ਇੱਕ 18 ਸਾਲ ਨੌਜਵਾਨ ਦੀ ਮੌਤ ਹੋ ਗਈ। ਕਈ ਥਾਵਾਂ ‘ਤੇ ਛੱਤਾਂ ਡਿੱਗ ਗਈਆਂ। ਗੁਰਦਾਸਪੁਰ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਪੋਲਟਰੀ ਫਾਰਮ ਦੇ 8 ਹਜ਼ਾਰ ਤੋਂ ਵੱਧ ਚੂਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੱਡੀਆਂ ਦੇ ਦਰੱਖਤਾਂ ਦੇ ਨਾਲ ਬਿਜਲੀ ਦੇ ਖੰਬੇ ਵੀ ਡਿੱਗ ਗਏ। ਚੰਡੀਗੜ੍ਹ ਵਿੱਚ ਇੱਕ ਘਰ ਡਿੱਗਣ ਕਾਰਨ ਤਿੰਨ ਬੱਚੇ ਜ਼ਖ਼ਮੀ ਹੋ ਗਏ।

26 ਜਨਵਰੀ ਤੋਂ ਫਿਰ ਬਦਲੇਗਾ ਮੌਸਮ

ਮੌਸਮ ਵਿਭਾਗ ਮੁਤਾਬਕ, ਇਸ ਸਮੇਂ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਨਮੀ ਪਾਕਿਸਤਾਨ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੱਕ ਪਹੁੰਚ ਰਹੀ ਹੈ। ਜਿਸ ਕਾਰਨ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਵਜ੍ਹਾ ਨਾਲ ਬੀਤੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਇਸ ਸਮੇਂ ਪੱਛਮੀ ਗੜਬੜੀ ਦਾ ਪ੍ਰਭਾਵ ਅਜੇ ਵੀ ਮੌਜੂਦ ਹੈ। ਪਾਕਿਸਤਾਨ ਦੇ ਆਲੇ-ਦੁਆਲੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਹੋ ਰਿਹਾ ਹੈ। 26 ਜਨਵਰੀ 2026 ਤੋਂ ਉੱਤਰ- ਪੱਛਮੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਗੜਬੜੀ ਆਉਣ ਦੀ ਸੰਭਾਵਨਾ ਹੈ। ਜਿਸ ਨਾਲ ਠੰਡ, ਮੀਂਹ ਅਤੇ ਸੰਘਣੀ ਧੁੰਦ ਵਿੱਚ ਵਾਧਾ ਹੋ ਸਕਦਾ ਹੈ।

ਗੁਰਦਾਸਪੁਰ ਵਿੱਚ ਪਿਆ ਸਭ ਤੋਂ ਮੀਂਹ

ਪੰਜਾਬ ਵਿੱਚ ਇਸ ਮਹੀਨੇ ਹੁਣ ਤੱਕ ਔਸਤ ਨਾਲੋਂ 18 ਫੀਸਦ ਵੱਧ ਬਾਰਿਸ਼ ਹੋ ਚੁੱਕੀ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ 40.3 ਮਿਲੀਮੀਟਰ, ਜਲੰਧਰ ਵਿੱਚ 23 ਮਿਲੀਮੀਟਰ, ਅੰਮ੍ਰਿਤਸਰ ਵਿੱਚ 19.8 ਮਿਲੀਮੀਟਰ ਅਤੇ ਕਪੂਰਥਲਾ ਵਿੱਚ 13 ਮਿਲੀਮਿਟਰ ਬਾਰਿਸ਼ ਹੋਈ ਹੈ। ਉੱਥੇ ਹੀ ਮੋਗਾ ਵਿੱਚ 13. 2 ਮਿਲੀਮੀਟਰ, ਸੰਗਰੂਰ ਵਿੱਚ 21.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 4 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.8 ਮਿਲੀਮੀਟਰ ਅਤੇ ਫਾਜ਼ਿਲਕਾ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤੀ ਗਈ ਹੈ।

ਤਾਪਮਾਨ ਵੱਧਣ ਦੀ ਸੰਭਾਵਨਾ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਦੱਸਿਆ ਕਿ ਅੱਜ ਅਤੇ 26 ਤਾਰੀਖ਼ ਨੂੰ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ 27 ਤਾਰੀਖ਼ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਤਾਰੀਖ਼ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਅਗਲੇ 48 ਘੰਟਿਆਂ ਵਿੱਚ ਰਾਤ ਨੂੰ ਤਾਪਮਾਨ ਵਿੱਚ 3 ਤੋਂ 5 ਡਿਗਰੀ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਅਗਲੇ 48 ਘੰਟਿਆਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਫਿਰ ਹੌਲੀ- ਹੌਲੀ ਮੁੜ ਵਧੇਗਾ।

Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ...
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ...
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...