ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਚੇਤਾਵਨੀ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

Updated On: 

21 Jul 2025 06:47 AM IST

Punjab Weather Update: ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ। ਮੌਸਮ ਵਿਭਾਗ ਨੇ ਕਿਹਾ ਕਿ 21 ਅਤੇ 22 ਜੁਲਾਈ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਰੂਪਨਗਰ ਹਨ।

ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਚੇਤਾਵਨੀ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪੰਜਾਬ ਦਾ ਮੌਸਮ (Photo Credit: Meta AI)

Follow Us On

ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਕੁਝ ਥਾਵਾਂ ਨੂੰ ਛੱਡ ਕੇ, ਕੱਲ੍ਹ ਕੋਈ ਮੀਂਹ ਨਹੀਂ ਪਿਆ ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਕਾਰਨ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ। ਪਰ ਅੱਜ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ। ਮੌਸਮ ਵਿਭਾਗ ਨੇ ਕਿਹਾ ਕਿ 21 ਅਤੇ 22 ਜੁਲਾਈ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਸ਼ਾਮਲ ਹਨ, ਜਿੱਥੇ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਤਾਪਮਾਨ ਆਮ ਦੇ ਨੇੜੇ ਪਹੁੰਚਿਆ

ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਨੂੰ ਆਮ ਮੰਨਿਆ ਜਾਂਦਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 35, ਬਠਿੰਡਾ ਵਿੱਚ 35.4, ਅੰਮ੍ਰਿਤਸਰ ਵਿੱਚ 34.2, ਪਠਾਨਕੋਟ ਵਿੱਚ 32.7 ਅਤੇ ਫਿਰੋਜ਼ਪੁਰ ਵਿੱਚ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ 2.5 ਮਿਲੀਮੀਟਰ ਮੀਂਹ ਪਿਆ।

ਮੀਂਹ ਦੀ ਸਥਿਤੀ:

  • 21 ਅਤੇ 22 ਜੁਲਾਈ: ਪੰਜਾਬ ਅਤੇ ਚੰਡੀਗੜ੍ਹ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
  • 23 ਜੁਲਾਈ ਤੱਕ: ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
  • 20 ਤੋਂ 22 ਜੁਲਾਈ ਦੇ ਵਿਚਕਾਰ ਉੱਤਰੀ ਪੰਜਾਬ ਵਿੱਚ ਭਾਰੀ ਬਾਰਿਸ਼ (7 ਸੈਂਟੀਮੀਟਰ ਜਾਂ ਵੱਧ) ਹੋਣ ਦੀ ਉਮੀਦ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

  • ਅੰਮ੍ਰਿਤਸਰ ਵਿੱਚ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ ਅਤੇ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਜਲੰਧਰ ਵਿੱਚ ਵੀ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਲੁਧਿਆਣਾ ਵਿੱਚ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਹੋਵੇਗੀ ਅਤੇ 25 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਪਟਿਆਲਾ ਵਿੱਚ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 24 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
  • ਮੋਹਾਲੀ ਵਿੱਚ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 24 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।