ਬੇਸ਼ੱਕ ਮੀਂਹ ਨਾਲ ਹੋਈ ਸ਼ੁਰੂਆਤ… ਪਰ ਮਾਰਚ ਵਿੱਚ ਤੇਜ਼ ਗਰਮੀ ਪੈਣ ਦੇ ਆਸਾਰ
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿਚ ਪਏ ਮੀਂਹ ਤੋਂ ਬਾਅਦ, ਪੰਜਾਬ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।

ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬੂੰਦਾਂ ਬਾਂਦੀ ਕਾਰਨ ਪੰਜਾਬ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਰਾਜਧਾਨੀ ਚੰਡੀਗੜ੍ਹ ਤੋਂ ਲੈਕੇ ਮਾਲਵੇ ਦੇ ਖੇਤਾਂ ਤੱਕ ਹਲਕੀ ਬਾਰਿਸ਼ ਹੁੰਦੀ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ, ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿਚ ਪਏ ਮੀਂਹ ਤੋਂ ਬਾਅਦ, ਪੰਜਾਬ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ।
ਹਾਲਾਂਕਿ, ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, 2 ਮਾਰਚ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ਵਿੱਚ ਪੈ ਸਕਦਾ ਹੈ। ਇਸਦਾ ਪ੍ਰਭਾਵ 3 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਹੋਣ ਦੀ ਸੰਭਾਵਨਾ ਹੈ। ਇਸ ਦਿਨ, ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਆਮ ਤੋਂ ਘੱਟ ਬਾਰਿਸ਼ ਹੋ ਸਕਦੀ ਹੈ।
ਗਰਮ ਰਹਿਣ ਵਾਲਾ ਹੈ ਮਾਰਚ
ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਹੈ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ ਪਾਸ ਦੇ ਰਾਜਾਂ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਉੱਪਰ ਰਹੇਗਾ।
ਜੇਕਰ ਗੱਲ ਗੁਰੂ ਨਗਰੀ ਅੰਮ੍ਰਿਤਸਰ ਦੇ ਮੌਸਮ ਦੀ ਗੱਲ ਕਰੀਏ ਤਾਂ ਐਥੇ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਵੀ ਪੈ ਸਕਦਾ ਹੈ। ਜਦੋਂ ਕਿ ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਓਧਰ ਜਲੰਧਰ ਵਿੱਚ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 16 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ ਵਿੱਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਇੱਥੇ ਤਾਪਮਾਨ 15 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਓਧਰ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 16 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।