ਹੁਣ ਫੇਰ ਬਦਲੇਗਾ ਪੰਜਾਬ ਦਾ ਮੌਸਮ, ਭਲਕੇ ਤੋਂ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਸੰਭਾਵਨਾ

Updated On: 

12 Mar 2025 07:18 AM

Weather: ਅੱਜ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਪਿਛਲੇ 24 ਘੰਟਿਆਂ ਵਿੱਚ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਹੁਣ ਦਿਨ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

ਹੁਣ ਫੇਰ ਬਦਲੇਗਾ ਪੰਜਾਬ ਦਾ ਮੌਸਮ, ਭਲਕੇ ਤੋਂ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਸੰਭਾਵਨਾ

ਮੌਸਮ ਦੀ ਅਪਡੇਟ (ਸੰਕੇਤਕ ਤਸਵੀਰ)

Follow Us On

12 ਮਾਰਚ, ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਜਾਵੇਗਾ। ਭਾਰਤੀ ਮੌਸਮ ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ ‘ਤੇ ਬਿਜਲੀ ਡਿੱਗਣ, ਗਰਜ-ਤੂਫ਼ਾਨ (ਹਨ੍ਹੇਰੀ ਚੱਲਣ) ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਹ ਸਥਿਤੀ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੈਦਾ ਹੋ ਰਹੀ ਹੈ।

ਜਦੋਂ ਕਿ ਅੱਜ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਪਿਛਲੇ 24 ਘੰਟਿਆਂ ਵਿੱਚ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਹੁਣ ਦਿਨ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

ਇਸ ਤਰ੍ਹਾ ਰਹੇਗਾ ਮੌਸਮ

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ, 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੂਫਾਨ (ਤੇਜ਼ ਹਵਾਵਾਂ) ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਰਹੇਗਾ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੁਝ ਥਾਵਾਂ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹਾਾ ਪਰ ਬੱਦਲਵਾਈ ਦੇ ਬਾਵਜ਼ੂਦ ਮੀਂਹ ਪੈਣ ਦੀ ਉਮੀਦ ਨਹੀਂ ਹੈ। ਤਾਪਮਾਨ 15 ਤੋਂ 28 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਲੰਧਰ ਵਿੱਚ ਵੀ ਬੱਦਲ ਛਾਏ ਰਹਿਣਗੇ ਪਰ ਮੀਂਹ ਨਹੀਂ ਪਵੇਗਾ। ਜਲੰਧਰ ਵਿੱਚ ਤਾਪਮਾਨ 15 ਤੋਂ 30 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।

ਲੁਧਿਆਣਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ, ਅੱਜ ਇੱਥੇ ਵੀ ਮੀਂਹ ਪੈਣ ਦੀ ਕੋਈ ਉਮੀਦ ਨਹੀਂ। ਤਾਪਮਾਨ 14 ਤੋਂ 31 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਦੋਂ ਕਿ ਪਟਿਆਲਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਇੱਥੇ ਤਾਪਮਾਨ 17 ਤੋਂ 31 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਮੋਹਾਲੀ ਵਿੱਚ ਵੀ ਬੱਦਲਵਾਈ ਦਿਖਾਈ ਦੇਵੇਗੀ ਅਤੇ ਤਾਪਮਾਨ 21 ਤੋਂ 30 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।