ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ, ਪੰਜਾਬ ‘ਚ ਠੰਡ ਦੇ ਨਾਲ- ਨਾਲ ਵਧਿਆ ਪ੍ਰਦੂਸ਼ਣ

Weather Updates: ਮੌਸਮ ਵਿਗਿਆਨ ਅਨੁਸਾਰ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਹਿ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ।

ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ, ਪੰਜਾਬ ‘ਚ ਠੰਡ ਦੇ ਨਾਲ- ਨਾਲ ਵਧਿਆ ਪ੍ਰਦੂਸ਼ਣ
ਸੰਕੇਤਕ ਤਸਵੀਰ
Follow Us
tv9-punjabi
| Updated On: 30 Nov 2024 07:41 AM

ਦਸੰਬਰ ਮਹੀਨੇ ਸ਼ੁਰੂ ਹੋਣ ਵਾਲਾ ਹੈ। ਉਸ ਤੋਂ ਪਹਿਲਾਂ ਮੈਦਾਨੀ ਇਲਾਕਿਆਂ ਵਿੱਚ ਠੰਡ ਵਧਣੀ ਸ਼ਰੂ ਹੋ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਗਲੇ ਸੱਤ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ ਹੋਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧ ਗਈ ਹੈ।

ਮੌਸਮ ਵਿਗਿਆਨ ਅਨੁਸਾਰ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਹਿ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ‘ਚ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧੇਗੀ। ਜਦੋਂ ਕਿ ਜੇਕਰ ਪਿਛਲੇ ਦਿਨ ਦੀ ਗੱਲ ਕਰੀਏ ਤਾਂ ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.7 ਡਿਗਰੀ ਰਿਹਾ, ਜੋ ਆਮ ਨਾਲੋਂ 2.2 ਡਿਗਰੀ ਘੱਟ ਸੀ।

ਮੀਂਹ ਤੋਂ ਬਾਅਦ ਰਾਹਤ

ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ ‘ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਡਿੱਗਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਦੂਜੇ ਸ਼ਹਿਰਾਂ ਵਿੱਚ ਇਹ 100 ਤੋਂ 200 ਤੱਕ ਹੈ।

ਪਰ ਚੰਡੀਗੜ੍ਹ ਵਿੱਚ ਮਾਮੂਲੀ ਰਾਹਤ ਦੇਖੀ ਗਈ ਹੈ। ਹਵਾ ਦੀ ਦਿਸ਼ਾ ਪੱਛਮ ਵੱਲ ਹੋਣ ਕਾਰਨ ਹਵਾ ਪ੍ਰਦੂਸ਼ਣ ਵਿੱਚ ਮਾਮੂਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਅਕਸਰ ਚੰਡੀਗੜ੍ਹ ਵਿੱਚ AQI 200 ਤੋਂ ਘੱਟ ਰਹਿੰਦਾ ਹੈ।

10 ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਕਰੀਏ ਅੱਜ ਦੇ ਦਿਨ ਦੀ ਤਾਂ ਸੂਰਜ ਸਵੇਰੇ 7 ਵਜਕੇ 6 ਮਿੰਟ ਤੇ ਚੜ੍ਹਿਆ ਅਤੇ ਸ਼ਾਮ 5 ਵਜਕੇ 25 ਮਿੰਟ ਤੇ ਛਿਪ ਜਾਵੇਗਾ। ਇਸ ਅਨੁਸਾਰ ਅੱਜ ਦੇ ਦਿਨ ਦੀ ਅਵਧੀ 10 ਘੰਟੇ ਹੋਵੇਗੀ। ਅੱਜ ਦਾ ਔਸਤ ਤਾਪਮਾਨ ਸਵੇਰੇ ਦੇ ਸਮੇਂ 13 ਡਿਗਰੀ ਸੈਲਸੀਅਸ ਰਿਹਾ। ਜੋ ਕਿ ਦੁਪਹਿਰ ਸਮੇਂ 26 ਡਿਗਰੀ ਤੱਕ ਜਾ ਸਕਦਾ ਹੈ। ਇਸ ਤੋਂ ਇਲਾਵਾ ਸ਼ਾਮ ਸਮੇਂ ਤਾਪਮਾਨ 27 ਡਿਗਰੀ ਅਤੇ ਰਾਤ ਨੂੰ 17 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ...
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ...
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ...
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ...
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ...
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?...
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ...
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ...