AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Weather: ਵਧਣ ਲੱਗੀ ਗਰਮੀ, 7 ਦਿਨਾਂ ਬਾਅਦ ਪਾਰਾ 30 ਤੋਂ ਜਾਵੇਗਾ ਪਾਰ, ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਹੈ। ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Weather: ਵਧਣ ਲੱਗੀ ਗਰਮੀ, 7 ਦਿਨਾਂ ਬਾਅਦ ਪਾਰਾ 30 ਤੋਂ ਜਾਵੇਗਾ ਪਾਰ, ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ
ਸੰਕੇਤਕ ਤਸਵੀਰ
tv9-punjabi
| Updated On: 07 Mar 2025 06:34 AM IST

ਵੈਸਟਨ ਡਿਸਟਰਬੈਂਸ ਦੇ ਕਮਜ਼ੋਰ ਹੋਣ ਕਾਰਨ, ਪਹਾੜਾਂ ਵਿੱਚ ਸਥਿਤੀ ਆਮ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਧੇਗਾ। ਆਉਣ ਵਾਲੇ ਸੱਤ ਦਿਨਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਹੈ। ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਘੱਟੋ-ਘੱਟ ਤਾਪਮਾਨ ਵੀ ਲਗਭਗ 1.6 ਡਿਗਰੀ ਵਧਿਆ ਹੈ ਅਤੇ ਆਮ ਦੇ ਨੇੜੇ ਬਣਿਆ ਹੋਇਆ ਹੈ।

30 ਤੋਂ ਪਾਰ ਜਾਵੇਗਾ ਤਾਪਮਾਨ

ਪਹਾੜਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਕੁਝ ਦਿਨਾਂ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇ ਰਿਹਾ ਸੀ। ਪਰ ਹੁਣ ਸਥਿਤੀ ਆਮ ਹੁੰਦੀ ਜਾ ਰਹੀ ਹੈ ਅਤੇ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਆਉਣ ਵਾਲੇ ਹਫ਼ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ। ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਵੀ 10 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ।

ਜੇਕਰ ਗੱਲ ਪੰਜਾਬ ਦੇ ਵੱਡੇ ਸ਼ਹਿਰਾਂ ਵਿਚਰਲੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ। ਇਸ ਤੋਂ ਇਲਾਵਾ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਇਸ ਨਾਲ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਉਧਰ ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਰਹੇਗਾ। ਇੱਥੇ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਲੁਧਿਆਣਾ ਵਿੱਚ ਵੀ ਹਲਕੀ ਬੱਦਲਵਾਈ ਦਿਖਾਈ ਦੇਵੇਗੀ ਪਰ ਮੀਹ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 12 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਪਟਿਆਲਾ ਅਤੇ ਮੋਹਾਲੀ ਵਿੱਚ ਵੀ ਅੱਜ ਤਾਪਮਾਨ ਵਿੱਚ ਵਾਧਾ ਦੇਖਿਆ ਜਾਵੇਗਾ। ਪਟਿਆਲਾ ਵਿੱਚ ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਦੋਂ ਕਿ ਮੋਹਾਲੀ ਵਿੱਚ ਤਾਪਮਾਨ 12 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...