ਪਟਿਆਲਾ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ, ਬਠਿੰਡਾ ਵਿੱਚ 42 ਤੱਕ ਪਹੁੰਚਿਆ ਪਾਰਾ, ਜਾਣੋ ਮੌਸਮ ਦਾ ਹਾਲ

tv9-punjabi
Updated On: 

11 Apr 2025 08:51 AM

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪਟਿਆਲਾ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ, ਬਠਿੰਡਾ ਵਿੱਚ 42 ਤੱਕ ਪਹੁੰਚਿਆ ਪਾਰਾ, ਜਾਣੋ ਮੌਸਮ ਦਾ ਹਾਲ
Follow Us On

ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਅਲਰਟ ਤੋਂ ਬਾਅਦ ਵੀ, ਕੋਈ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਬਾਵਜੂਦ, ਸੂਬੇ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ।

ਸੂਬੇ ਵਿੱਚ ਤਾਪਮਾਨ ਆਮ ਨਾਲੋਂ 6.2 ਡਿਗਰੀ ਸੈਲਸੀਅਸ ਵੱਧ ਹੈ, ਜੋ ਕਿ ਬਹੁਤ ਹੀ ਅਸਾਧਾਰਨ ਮੰਨਿਆ ਜਾਂਦਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 42.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਗਰਮੀ ਦੀਆਂ ਲਹਿਰਾਂ (Heat waves) ਨੇ ਜ਼ੋਰ ਫੜ ਲਿਆ ਹੈ, ਪਟਿਆਲਾ ਵਿੱਚ ਤਾਪਮਾਨ 39.5 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 39.0 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਨ੍ਹੇਰੀ ਚੱਲਣ ਦਾ ਅਲਰਟ

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ਅਲਰਟ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਜੇਕਰ ਪੰਜਾਬ ਦੇ ਕੁੱਝ ਵੱਡੇ ਸ਼ਹਿਰਾਂ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੀਂਹ ਵੀ ਪੈ ਸਕਦਾ ਹੈ। ਤਾਪਮਾਨ 22 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ ਵਿੱਚ ਹਲਕੇ ਬੱਦਲ ਛਾਏ ਰਹਿਣਗੇ, ਇੱਥੇ ਵੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਲੰਧਰ ਦਾ ਤਾਪਮਾਨ 21 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ ਵਿੱਚ ਵੀ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 22 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਪਟਿਆਲਾ ਵਿੱਚ ਅੱਜ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਗੜੇਮਾਰੀ ਬਾਰੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਤਾਪਮਾਨ 24 ਤੋਂ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।