ਮਾਨਸੂਨ ਵਾਲੇ ਮੀਂਹ ਦਾ ਇੰਤਜ਼ਾਰ, ਮੁੜ ਵਧਣ ਲੱਗਿਆ ਤਾਪਮਾਨ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਪੰਜਾਬ ਵਿੱਚ ਅਜੇ ਮਾਨਸੂਨ ਵਾਲੇ ਮੀਂਹ ਦਾ ਇੰਤਜ਼ਾਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅਲਰਟ ਦੇ ਬਾਵਜੂਦ ਪੰਜਾਬ ‘ਚ ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਅਤੇ ਨਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂਕਿ ਰਾਤ ਸਮੇਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ‘ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ, ਜਿਸ ਕਾਰਨ ਮੀਂਹ ਕੁਝ ਥਾਵਾਂ ‘ਤੇ ਹੀ ਸੀਮਤ ਹੋ ਰਿਹਾ ਹੈ।
ਜੇ ਮਾਨਸੂਨ ‘ਮੰਨ’ ਗਿਆ ਤਾਂ ਪਏਗਾ 2 ਦਿਨ ਮੀਂਹ
ਮਾਨਸੂਨ ਟ੍ਰਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
13 ਘੰਟਿਆਂ ਦਾ ਰਹੇਗਾ ਦਿਨ
ਅੱਜ ਸਵੇਰੇ ਸੂਰਜ 5 ਵਜਕੇ 29 ਮਿੰਟ ‘ਤੇ ਚੜ੍ਹਿਆ ਅਤੇ ਸ਼ਾਮ 7 ਵਜਕੇ 34 ਮਿੰਟ ‘ਤੇ ਛਿਪੇਗਾ। ਇਸ ਕਾਰਨ ਅੱਜ ਪੰਜਾਬ ਵਿੱਚ 13 ਘੰਟੇ ਦੇ ਦਿਨ ਹੋਣਗੇ। ਅੱਜ ਰਾਤ ਦਾ ਤਾਪਮਾਨ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ ਅਤੇ ਹਵਾ ਦੀ ਰਫ਼ਤਾਰ 22 ਕਿਲੋਮੀਟਰ ਪ੍ਰਤੀ ਘੰਟਾ ਚੱਲ ਸਕਦੀ ਹੈ।