Punjab Weather Updates: ਪੰਜਾਬ ਦੇ ਕੁੱਝ ਕੁ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਜਾਣੋਂ ਮੌਸਮ ਦਾ ਹਾਲ

Updated On: 

02 Sep 2024 07:51 AM

Weather Updates: ਪੰਜਾਬ ਦੇ ਕਈ ਜ਼ਿਲ੍ਹਿਆਂ ਮੀਂਹ ਪੈ ਸਕਦਾ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਉਹਨਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ ਵੀ ਸ਼ਾਮਿਲ ਹੈ। ਜਦੋਂ ਕਿ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ ਵਿੱਚ ਵੀ ਹਲਕਾ ਮੀਂਹ ਪੈ ਸਕਦਾ ਹੈ।

Punjab Weather Updates: ਪੰਜਾਬ ਦੇ ਕੁੱਝ ਕੁ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਜਾਣੋਂ ਮੌਸਮ ਦਾ ਹਾਲ

ਪੰਜਾਬ 'ਚ ਮੌਸਮ ਦਾ ਹਾਲ

Follow Us On

ਮਾਨਸੂਨ ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਤੋਂ ਬੁੱਧਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਹਰਿਆਣਾ ਸੀਮਾ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਘਟਾ ਦਿੱਤਾ ਹੈ। ਇਹੀ ਕਾਰਨ ਹੈ ਕਿ ਮੌਸਮ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਅਸਰਦਾਰ ਨਹੀਂ ਰਿਹਾ।

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕਈ ਥਾਵਾਂ ਤੇ ਇਹ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਾਰਾ 34-35 ਡਿਗਰੀ ਦੇ ਆਸ-ਪਾਸ ਰਿਹਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਮੀਂਹ

ਪੰਜਾਬ ਦੇ ਕਈ ਜ਼ਿਲ੍ਹਿਆਂ ਮੀਂਹ ਪੈ ਸਕਦਾ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਉਹਨਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ ਵੀ ਸ਼ਾਮਿਲ ਹੈ। ਜਦੋਂ ਕਿ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ ਵਿੱਚ ਵੀ ਹਲਕਾ ਮੀਂਹ ਪੈ ਸਕਦਾ ਹੈ।

7 ਤੱਕ ਕੋਈ ਅਰਲਟ ਨਹੀਂ

ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ 7 ​​ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ 5 ਸਤੰਬਰ ਤੱਕ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹਿਣ ਵਾਲੇ ਹਨ।

ਮੌਸਮ ਕੇਂਦਰ ਵੱਲੋਂ ਸਾਂਝਾ ਕੀਤਾ ਗਈ ਜਾਣਕਾਰੀ ਅਨੁਸਾਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਪਰ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।