ਵੈਸਟਰਨ ਡਿਸਟਰਬੈਂਸ ਕਾਰਨ ਵਿਸਾਖੀ ਮੌਕੇ ਪੈ ਸਕਦਾ ਹੈ ਮੀਂਹ, ਜਾਣੋਂ ਕੀ ਕਹਿੰਦਾ ਹੈ ਮੌਸਮ ਵਿਭਾਗ | Punjab weather alert Rain may occur on Vaisakhi due to Western Disturbance full in punjabi Punjabi news - TV9 Punjabi

ਵੈਸਟਰਨ ਡਿਸਟਰਬੈਂਸ ਕਾਰਨ ਵਿਸਾਖੀ ਮੌਕੇ ਪੈ ਸਕਦਾ ਹੈ ਮੀਂਹ, ਜਾਣੋਂ ਕੀ ਕਹਿੰਦਾ ਹੈ ਮੌਸਮ ਵਿਭਾਗ

Updated On: 

10 Apr 2024 11:53 AM

Weather Alert: ਮੌਸਮ ਵਿਭਾਗ ਨੇ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਕਿਸਾਨਾਂ ਨੂੰ ਵੱਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਂ 'ਤੇ ਰੱਖਣਾ ਚਾਹੀਦਾ ਹੈ। ਫ਼ਸਲ ਨੂੰ ਪਾਣੀ ਨਾਲ ਲਗਾਉਣ ਅਤੇ ਖਾਦਾਂ, ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।ਮੌਸਮ ਵਿਭਾਗ ਨੇ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਬਾਰੇ ਵੀ ਅਲਰਟ ਜਾਰੀ ਕੀਤਾ ਹੈ।

ਵੈਸਟਰਨ ਡਿਸਟਰਬੈਂਸ ਕਾਰਨ ਵਿਸਾਖੀ ਮੌਕੇ ਪੈ ਸਕਦਾ ਹੈ ਮੀਂਹ, ਜਾਣੋਂ ਕੀ ਕਹਿੰਦਾ ਹੈ ਮੌਸਮ ਵਿਭਾਗ

ਸੰਕੇਤਕ ਤਸਵੀਰ

Follow Us On

ਇਸ ਵਾਰ ਪੰਜਾਬ ਅਤੇ ਹਰਿਆਣਾ ‘ਚ ਵਿਸਾਖੀ ਦੇ ਮੌਕੇ ‘ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 13 ਤੋਂ 15 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ।

ਮੌਸਮ ਵਿਭਾਗ ਨੇ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਕਿਸਾਨਾਂ ਨੂੰ ਵੱਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਂ ‘ਤੇ ਰੱਖਣਾ ਚਾਹੀਦਾ ਹੈ। ਫ਼ਸਲ ਨੂੰ ਪਾਣੀ ਨਾਲ ਲਗਾਉਣ ਅਤੇ ਖਾਦਾਂ, ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।ਮੌਸਮ ਵਿਭਾਗ ਨੇ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਬਾਰੇ ਵੀ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਤੇਜ਼ ਹਵਾ ਵਿੱਚ ਗੱਡੀਆਂ ਚਲਾਉਣ ਤੋਂ ਸਫ਼ਰ ਕਰਨ ਤੋਂ ਵੀ ਪ੍ਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ।

ਹਰਿਆਣਾ ਵਿੱਚ ਵੀ ਦਿਖੇਗਾ ਅਸਰ

ਹਾਲ ਦੇ ਦਿਨਾਂ ਵਿੱਚ ਦੇਖਿਆ ਗਿਆ ਹੈ ਕਿ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਅਤੇ ਫਰੀਦਾਬਾਦ ਵਿੱਚ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਦੇ ਮੁਕਾਬਲੇ ਹਰਿਆਣਾ ਵਿੱਚ ਤਾਪਮਾਨ 0.8 ਡਿਗਰੀ ਵੱਧ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 13 ਅਤੇ 14 ਅਪ੍ਰੈਲ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 15 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ- ਦਰੱਖਤ ਉੱਖੜੇ, ਕਈ ਘਰ ਤਬਾਹ ਚਾਰ ਦੀ ਮੌਤ; ਚੱਕਰਵਾਤ ਨੇ ਬੰਗਾਲ ਚ ਮਚਾਈ ਤਬਾਹੀ

ਬਦਲੇ ਮੌਸਮ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਦਿਨਾਂ ਤੱਕ ਕਮੀ ਦੇਖੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੰਚਕੂਲਾ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਹੈ। ਹਰਿਆਣਾ ਦਾ ਸਿਰਸਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਜਦੋਂ ਕਿ ਮੇਵਾਤ ਅਤੇ ਮਹਿੰਦਰਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 20.7 ਡਿਗਰੀ ਅਤੇ ਮੇਵਾਤ ਵਿੱਚ 20.3 ਡਿਗਰੀ ਦਰਜ ਕੀਤਾ ਗਿਆ।

Exit mobile version