13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਤੇਜ਼ ਹਵਾਵਾਂ ਚੱਲਣ ਦੇ ਆਸਾਰ, ਜਾਣੋ ਮੌਸਮ ਦਾ ਹਾਲ
Punjab Weather Forecast: ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵਿੱਚ ਦੋ ਦਿਨਾਂ ਲਈ 2 ਡਿਗਰੀ ਸੈਲਸੀਅਸ ਤੱਕ ਦੀ ਕਮੀ ਹੋ ਸਕਦੀ ਹੈ, ਪਰ 16 ਮਾਰਚ ਤੋਂ ਬਾਅਦ ਵਾਧਾ ਹੋਵੇਗਾ। ਮੀਂਹ ਅਤੇ ਹਵਾਵਾਂ ਚੱਲਣ ਦਾ ਕਾਰਨ ਵੈਸਟਰਨ ਡਿਸਟਰਬੈਂਸ ਦਾ ਐਕਟਿਵ ਹੋਣਾ ਹੈ।

ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿੱਚ ਇਹ ਤਬਦੀਲੀ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਵੈਸਟਨ ਡਿਸਟਰਬੈਂਸ ਕਾਰਨ ਹੈ। ਜਿਸ ਕਾਰਨ ਪਿਛਲੇ ਸ਼ੁੱਕਰਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵੀ ਮੀਂਹ ਪਿਆ ਸੀ।
ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ ਸ਼ੁੱਕਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਘਟ ਗਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਬੱਦਲਵਾਈ ਰਹੀ। ਜਿਸ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਸੂਬੇ ਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਦੋ ਦਿਨਾਂ ਵਿੱਚ ਤਾਪਮਾਨ 2 ਡਿਗਰੀ ਘੱਟ ਸਕਦਾ ਹੈ। ਪਰ 16 ਮਾਰਚ ਤੋਂ ਬਾਅਦ, ਤਾਪਮਾਨ ਇੱਕ ਵਾਰ ਫਿਰ ਵਧੇਗਾ। ਜਿਸ ਤੋਂ ਬਾਅਦ ਗਰਮੀ ਵਧੇਗੀ।
13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ, ਇਹ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਵਿੱਚ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਗਿਆ ਹੈ ਕਿ ਅੱਜ ਇਨ੍ਹਾਂ ਥਾਵਾਂ ‘ਤੇ ਮੀਂਹ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਜੇਕਰ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਅੱਜ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ। ਜਿਸ ਨਾਲ ਤਾਪਮਾਨ ਘੱਟ ਜਾਵੇਗਾ। ਰਿਪੋਰਟਾਂ ਅਨੁਸਾਰ ਤਾਪਮਾਨ 13 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਓਧਰ ਜਲੰਧਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤਾਪਮਾਨ 13 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ
ਲੁਧਿਆਣਾ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ। ਤਾਪਮਾਨ ਘੱਟ ਜਾਵੇਗਾ। ਤਾਪਮਾਨ 14.8 ਤੋਂ 30.9 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਪਟਿਆਲਾ ਵਿੱਚ ਤਾਪਮਾਨ ਘੱਟ ਜਾਵੇਗਾ। ਤਾਪਮਾਨ 13 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੋਹਾਲੀ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਉਮੀਦ ਹੈ।