ਖਿਲੇਗਾ ਸੂਰਜ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ…ਜਾਣੋਂ ਅੱਜ ਦੇ ਮੌਸਮ ਦਾ ਹਾਲ
Weather: ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ ਪਾਸ ਦੇ ਸੂਬਿਆਂ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ।

ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਨਾ ਹੀ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ, ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਈ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਜਾ ਰਹੀ ਹੈ। ਪਰ ਆਉਣ ਵਾਲੇ ਦਿਨਾਂ ਵਿੱਚ, ਦਿਨ ਦਾ ਵੱਧ ਤੋਂ ਵੱਧ ਤਾਪਮਾਨ ਵਧੇਗਾ ਅਤੇ ਇਹ ਆਮ ਨਾਲੋਂ ਵੱਧ ਹੋਵੇਗਾ।
ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮਾਰਚ ਵਿੱਚ ਵਧੇਗੀ ਗਰਮੀ
ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਸ ਪਾਸ ਦੇ ਸੂਬਿਆਂ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
ਹਾਲ ਹੀ ਵਿੱਚ, ਮੌਸਮ ਵਿਭਾਗ ਵੱਲੋਂ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਸੀ, ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗੜੇਮਾਰੀ ਹੋਈ। ਇਹ ਕਿਸਾਨਾਂ ਲਈ ਰਾਹਤ ਦੀ ਗੱਲ ਸੀ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ ਵਧਣਾ ਵੀ ਕਿਸਾਨਾਂ ਲਈ ਬਿਹਤਰ ਹੋਵੇਗਾ।
ਜੇਕਰ ਗੱਲ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਰ ਲਈ ਜਾਵੇ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ ਜਦੋਂ ਕਿ ਬੀਤੇ ਕੱਲ੍ਹ ਬੱਦਲਵਾਈ ਦੇਖੀ ਗਈ ਸੀ। ਅੱਜ ਇੱਥੇ ਤਾਪਮਾਨ 11 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਓਧਰ ਜਲੰਧਰ ਵਿੱਚ ਵੀ ਅੱਜ ਮੌਸਮ ਸਾਫ ਰਹੇਗਾ ਅਤੇ ਤਾਪਮਾਨ 11 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਦੇ ਤਾਪਮਾਨ ਵਿੱਚ ਵੀ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹ 11 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਸ਼ਹਿਰ ਮੋਹਾਲੀ ਵਿੱਚ ਵੀ ਅੱਜ ਅਸਮਾਨ ਸਾਫ਼ ਰਹੇਗਾ। ਸੂਰਜ ਦਿਖਾਈ ਦੇਵੇਗਾ ਪਰ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 12 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ।