5 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ, 27 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਹੋ ਸਕਦਾ ਐਕਟਿਵ
Weather Alert: ਪੰਜਾਬ ਦੇ 5 ਜ਼ਿਲ੍ਹੇ ਸਮੋਗ ਦੀ ਲਪੇਟ 'ਚ ਆਉਣ ਦੀ ਸੰਭਵਨਾ ਹੈ ਇਸ ਦੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਜੇ ਹੋਰ ਜ਼ਿਆਦਾ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।
ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਸਮੋਗ ਦੀ ਲਪੇਟ ‘ਚ ਆਉਣ ਦੀ ਸੰਭਵਨਾ ਹੈ ਇਸ ਦੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਵੈਸਟਰਨ ਡਿਸਟਰਬੈਂਸ ਦਾ ਅਸਰ
ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਸਵਾ 10 ਘੰਟਿਆਂ ਦਾ ਰਹੇਗਾ ਦਿਨ
ਜੇਕਰ ਗੱਲ ਕਰ ਲਈ ਜਾਵੇ ਅੱਜ ਦੇ ਦਿਨ ਦੀ ਤਾਂ ਅੱਜ ਸੂਰਜ ਸਵੇਰੇ 7 ਵਜ ਕੇ 21 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਦੇ ਸਮੇਂ ਸੂਰਜ 5 ਵਜ ਕੇ 30 ਮਿੰਟ ਤੇ ਛਿਪ ਜਾਵੇਗਾ। ਜੇਕਰ ਗੱਲ ਕਰੀਏ ਅੱਜ ਦੇ ਤਾਪਮਾਨ ਦੀ ਤਾਂ ਸਵੇਰ ਦੇ ਸਮੇਂ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ ਪਾਸ ਰਿਹਾ।
ਦੁਪਿਹਰ ਸਮੇਂ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲੇਗਾ। ਦੁਪਿਹਰ ਨੂੰ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਸ਼ਾਮ ਦੇ ਸਮੇਂ ਤਾਪਮਾਨ 23 ਡਿਗਰੀ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ। ਓਧਰ ਰਾਤ ਸਮੇਂ ਸਮੇਂ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। ਇਹ 13 ਡਿਗਰੀ ਸੈਲਸੀਅਸ ਦੇ ਆਸ ਪਾਸ ਆ ਜਾਵੇਗਾ। ਅੱਠ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਆਸਾਰ ਹਨ।
ਇਹ ਵੀ ਪੜ੍ਹੋ
ਬਦਲਦੇ ਮੌਸਮ ਵਿੱਚ ਸਿਹਤ ਦਾ ਰੱਖੋ ਧਿਆਨ
ਅਕਸਰ ਦੇਖਿਆ ਜਾਂਦਾ ਹੈ ਕਿ ਸਵੇਰ ਸ਼ਾਮ ਠੰਡ ਅਤੇ ਦਿਨ ਵਿੱਚ ਗਰਮੀ ਲੱਗਦੀ ਹੈ। ਜਿਸ ਕਾਰਨ ਸੂਰਜ ਦਿਖਾਈ ਦੇਣ ਤੇ ਅਸੀਂ ਕੋਟੀ ਸਵੈਟਰ ਉਤਾਰ ਦਿੰਦੇ ਹਾਂ। ਪਰ ਉਸ ਸਮੇਂ ਚੱਲ ਰਹੀ ਹਵਾ ਤੁਹਾਡੀ ਸਿਹਤ ਨੂੰ ਨੁਕਸਾਨ ਕਰ ਸਕਦੀ ਹੈ। ਇਸ ਕਰਕੇ ਆਪਣੀ ਸਿਹਤ ਦਾ ਧਿਆਨ ਰੱਖੋ।