ਹਾਏ ਗਰਮੀ..5 ਦਿਨਾਂ ਵਿੱਚ 5 ਡਿਗਰੀ ਵਧ ਜਾਵੇਗਾ ਤਾਪਮਾਨ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ।
ਪੰਜਾਬ 'ਚ ਗਰਮੀ
ਹੁਣ ਵੈਸਟਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ ਪੰਜਾਬ ਵਿੱਚ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਆਇਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਸੂਬੇ ਵਿੱਚ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਰ ਹੁਣ ਰਾਤ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।
ਵਧੇਗਾ ਤਾਪਮਾਨ, ਵਧੇਗੀ ਗਰਮੀ
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਅਸਮਾਨ ਸਾਫ਼ ਰਹੇਗਾ। ਜਿਸ ਕਾਰਨ ਸੂਰਜ ਚਮਕੇਗਾ ਅਤੇ ਤਾਪਮਾਨ ਵਧੇਗਾ। ਆਉਣ ਵਾਲੇ 4 ਤੋਂ 5 ਦਿਨਾਂ ਵਿੱਚ ਤਾਪਮਾਨ 5 ਡਿਗਰੀ ਵਧ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਹੁਣ ਤੱਕ, ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 26 ਤੋਂ 29 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਸਿਰਫ਼ ਬਠਿੰਡਾ ਵਿੱਚ ਹੀ ਤਾਪਮਾਨ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜੇਕਰ ਗੱਲ ਕਰੀਏ ਅੱਜ ਦੇ ਮੌਸਮ ਦੀ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਅਸਮਾਨ ਸਾਫ਼ ਦਿਖਾਈ ਦੇਵੇਗਾ। ਇਸ ਦੇ ਨਾਲ ਹੀ ਦਿਨ ਭਰ ਧੁੱਪ ਵੀ ਰਹੇਗੀ। ਜੇਕਰ ਗੱਲ ਤਾਪਮਾਨ ਦੀ ਕਰੀਏ ਤਾਂ ਤਾਪਮਾਨ 12 ਤੋਂ 26 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਲੰਧਰ ਵਿੱਚ ਵੀ ਅਜਿਹਾ ਹੀ ਮੌਸਮ ਦਿਖਾਈ ਦੇਵੇਗਾ ਅਤੇ ਤਾਪਮਾਨ 13 ਤੋਂ 28 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਲੁਧਿਆਣਾ ਵਿੱਚ ਵੀ ਮੌਸਮ ਸਾਫ ਰਹੇਗਾ ਅਤੇ ਤਾਪਮਾਨ 12 ਤੋਂ 29 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।
ਇਸ ਤੋਂ ਇਲਾਵਾ ਜੇਕਰ ਗੱਲ ਸ਼ਾਹੀ ਸ਼ਹਿਰ ਪਟਿਆਲਾ ਦੀ ਕਰੀਏ ਤਾਂ ਇੱਥੇ ਵੀ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ 14 ਤੋਂ 29 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਦੋਂ ਕਿ ਮੁਹਾਲੀ ਵਿੱਚ ਦਿਨ ਸਮੇਂ ਸਖ਼ਤ ਗਰਮੀ ਮਹਿਸੂਸ ਹੋ ਸਕਦੀ ਹੈ। ਇੱਥੇ ਤਾਪਮਾਨ 16 ਤੋਂ 29 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।