AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੱਜ ਨਿਕਲੇਗੀ ਧੁੱਪ, ਕੱਲ੍ਹ ਬਾਰਿਸ਼ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਪਰ ਸ਼ਨੀਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ, ਤਾਪਮਾਨ 3.5 ਡਿਗਰੀ ਵਧ ਗਿਆ ਅਤੇ ਆਮ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ 26.8 ਡਿਗਰੀ ਦਰਜ ਕੀਤਾ ਗਿਆ।

ਅੱਜ ਨਿਕਲੇਗੀ ਧੁੱਪ, ਕੱਲ੍ਹ ਬਾਰਿਸ਼ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Updated On: 02 Mar 2025 06:52 AM IST

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਹ ਅਨੁਮਾਨ ਹੈ ਕਿ ਅੱਜ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਰਹੇਗੀ। ਪਰ ਅੱਜ ਦੇਰ ਸ਼ਾਮ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸਦਾ ਪ੍ਰਭਾਵ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ-ਹਰਿਆਣਾ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦਿਖਾਈ ਦੇਵੇਗਾ। ਇਸ ਕਾਰਨ ਪੰਜਾਬ ਵਿੱਚ 3 ਮਾਰਚ ਨੂੰ ਮੀਂਹ ਅਤੇ ਤੇਜ਼ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਪਰ ਸ਼ਨੀਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ, ਤਾਪਮਾਨ 3.5 ਡਿਗਰੀ ਵਧ ਗਿਆ ਅਤੇ ਆਮ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ 26.8 ਡਿਗਰੀ ਦਰਜ ਕੀਤਾ ਗਿਆ।

ਗਰਮ ਮਹੀਨਾ ਰਹੇਗਾ ਮਾਰਚ

ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਲਈ ਤਾਪਮਾਨ ਆਮ ਨਾਲੋਂ ਉੱਪਰ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਲੇ-ਦੁਆਲੇ ਦੇ ਰਾਜਾਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।

ਗੱਲ ਜੇਕਰ ਅੰਮ੍ਰਿਤਸਰ ਦੇ ਮੌਸਮ ਦੀ ਕਰੀਏ ਤਾਂ ਇੱਥੇ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ 8 ਤੋਂ 20 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਵੀ ਅੰਮ੍ਰਿਤਸਰ ਵਾਂਗ ਹੀ ਹਲਕੀ ਬੱਦਲਵਾਈ ਰਹੇਗੀ। ਲੁਧਿਆਣਾ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 10 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮਾਲਵਾ ਇਲਾਕੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਗੱਲ ਜੇਕਰ ਪਟਿਆਲਾ ਦੀ ਕਰੀਏ ਤਾਂ ਇੱਥੇ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ, ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 11 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂ ਕਿ ਮੋਹਾਲੀ ਵਿੱਚ ਬੱਦਲਵਾਈ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 15 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...