Punjab Weather: ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਰਹੇਗਾ ਸਾਫ਼
Today Weather Updates: ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ।
ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਹਾਲਾਂਕਿ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਸ ਦੇ ਨਾਲ ਹੀ ਸ਼ਨੀਵਾਰ ਤੋਂ ਵੈਸਟਨ ਡਿਸਟਰਵੈਂਸ ਦੀ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ। ਬਠਿੰਡਾ ਅਤੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਤਾਪਮਾਨ ਨੌਰਮਲ ਹੋਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਆਮ ਰਹਿਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।
11 ਘੰਟਿਆਂ ਦਾ ਰਹੇਗਾ ਅੱਜ ਦਾ ਦਿਨ
ਜੇਕਰ ਅੱਜ ਦੇ ਦਿਨ ਦੀ ਗੱਲ ਕੀਤੀ ਜਾਵੇ ਤਾਂ ਸ਼ੁਕਰਵਾਰ ਨੂੰ 11 ਘੰਟਿਆਂ ਦਾ ਦਿਨ ਰਹੇਗਾ। ਅੱਜ ਸਵੇਰੇ 6 ਵਜਕੇ 22 ਮਿੰਟ ਤੇ ਸੂਰਜ ਨਿਕਲਿਆ ਅਤੇ ਸ਼ਾਮ 6 ਵਜਕੇ 8 ਮਿੰਟ ਤੇ ਸੂਰਜ ਛਿਪ ਜਾਵੇਗਾ। ਸਵੇਰੇ ਸਮੇਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ 23 ਡਿਗਰੀ ਦੇ ਆਸਪਾਸ ਰਿਹਾ। ਹਾਲਾਂਕਿ 10 ਕਿਲੋਮੀਟਰ ਪ੍ਰਤੀਘੰਟਾ ਦੇ ਹਿਸਾਬ ਨਾਲ ਹਵਾ ਵੀ ਚੱਲ ਰਹੀ ਸੀ।
ਦੁਪਹਿਰ ਦੇ ਸਮੇਂ ਤਾਪਮਾਨ 36 ਡਿਗਰੀ ਦੇ ਆਸ ਪਾਸ ਦਰਜ ਕੀਤਾ ਜਾਵੇਗਾ। ਜਦੋਂ ਕਿ ਸ਼ਾਮ ਸਮੇਂ ਤਾਪਮਾਨ ਵਾਧੇ 37 ਡਿਗਰੀ ਦੇ ਆਸ ਪਾਸ ਜਾ ਸਕਦਾ ਹੈ। 10 ਕਿਲੋਮੀਟਰ ਪ੍ਰਤੀਘੰਟਾ ਦੀ ਰਫ਼ਤਾਰ ਨਾਲ ਮੀਂਹ ਪੈਣ ਦੀ ਸੰਭਾਵਨਾ ਘੱਟ ਹੀ ਦੱਸੀ ਜਾ ਰਹੀ ਹੈ। ਰਾਤ ਸਮੇਂ ਤਾਪਮਾਨ ਘੱਟ ਕੇ 27 ਡਿਗਰੀ ਦੇ ਆਸ ਪਾਸ ਰਹਿ ਜਾਵੇਗਾ।