ਪਹਾੜਾਂ ਤੋਂ ਚੱਲ ਰਹੀਆਂ ਹਵਾਵਾਂ ਨੇ ਠੰਡਾ ਕੀਤਾ ਪੰਜਾਬ, ਸ਼ੀਤਲਹਿਰ ਦੀ ਚਿਤਾਵਨੀ
ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਪਰ ਸਮਤਲ ਖੇਤਰਾਂ ਵਿੱਚ ਵੈਸਟਨ ਡਿਸਟਰਵੈਂਸ ਦਾ ਅਸਰ ਦਿਖਾਈ ਨਹੀਂ ਦੇ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਨਹੀਂ ਪਵੇਗਾ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ ‘ਚ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਹੀ ਕਾਰਨ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਘੱਟੋ-ਘੱਟ ਤਾਪਮਾਨ 2 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਏ.ਐਸ.ਐਸ.ਨਗਰ ਵਿੱਚ ਸ਼ੀਤ ਲਹਿਰ ਦਾ ਅਸਰ ਪੈ ਰਿਹਾ ਹੈ। ਇੱਥੇ 15 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੈਸਟਨ ਡਿਸਟਰਵੈਂਸ ਵੀ ਐਕਟਿਵ
ਪਾਕਿਸਤਾਨ ਦੇ ਉੱਤਰੀ ਹਿੱਸੇ ਵਿੱਚ ਵੈਸਟਨ ਡਿਸਟਰਵੈਂਸ ਐਕਟਿਵ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਪਰ ਸਮਤਲ ਖੇਤਰਾਂ ਵਿੱਚ ਇਸ ਦਾ ਅਸਰ ਦਿਖਾਈ ਨਹੀਂ ਦਿੰਦਾ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਨਹੀਂ ਪਵੇਗਾ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
9 ਘੰਟਿਆਂ ਦਾ ਰਹੇਗਾ ਦਿਨ
ਅੱਜ ਸਵੇਰੇ ਸੂਰਜ 7 ਵਜ ਕੇ 16 ਮਿੰਟ ਤੇ ਚੜ੍ਹਿਆ ਅਤੇ ਸ਼ਾਮ 5 ਵਜਕੇ 26 ਮਿੰਟ ਤੇ ਛਿਪ ਜਾਵੇਗਾ। ਜਿਸ ਮੁਤਾਬਕ ਅੱਜ ਪੰਜਾਬ ਵਿੱਚ ਕਰੀਬ 9 ਘੰਟਿਆਂ ਦਾ ਦਿਨ ਰਹੇਗਾ। ਜਦੋਂ ਜੇਕਰ ਗੱਲ ਕਰੀਏ ਮੌਸਮ ਦੀ ਤਾਂ ਅੱਜ ਸਵੇਰ ਦੇ ਸਮੇਂ ਤਾਂ ਸੂਰਜ ਦਿਖਾਈ ਦੇਵੇਗਾ ਪਰ ਬਾਅਦ ਦੁਪਹਿਰ ਬੱਦਲਵਾਈ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ ਕੋਈ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਪਰ ਫਿਰ ਵੀ ਕਈ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ।
ਸਵੇਰੇ ਸਮੇਂ ਪੰਜਾਬ ਦਾ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਰਾਤ ਦੇ ਸਮੇਂ ਇਹ 13 ਡਿਗਰੀ ਰਹਿਣ ਦੀ ਸੰਭਾਵਨਾ ਹੈ। ਦੁਪਹਿਰ ਦੇ ਸਮੇਂ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਦੁਪਹਿਰ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਰਹੇਗਾ ਪਰ ਸ਼ਾਮ ਦੇ ਸਮੇਂ ਇਹ ਵਧਕੇ 22 ਡਿਗਰੀ ਸੈਲਸੀਅਸ ਹੋ ਜਾਵੇਗਾ।
ਇਹ ਵੀ ਪੜ੍ਹੋ