AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ: ਤਾਪਮਾਨ ‘ਚ 3 ਡਿਗਰੀ ਦਾ ਵਾਧਾ, ਦੋ ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ

Punjab Weather Alert: ਪੰਜਾਬ ਵਿੱਚ ਆਉਣ ਵਾਲੇ ਹਫ਼ਤੇ ਵਿੱਚ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਦੋਵੇਂ ਹਿਮਾਚਲ ਦੇ ਪਹਾੜੀ ਖੇਤਰਾਂ ਨੂੰ ਪ੍ਰਭਾਵਤ ਕਰਨਗੇ। ਪਹਿਲਾ ਪੱਛਮੀ ਗੜਬੜ 29 ਜਨਵਰੀ ਤੋਂ ਸਰਗਰਮ ਹੈ। ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਵਿੱਚ ਵੀ ਇਸ ਦਾ ਹਲਕਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਇਸ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ: ਤਾਪਮਾਨ 'ਚ 3 ਡਿਗਰੀ ਦਾ ਵਾਧਾ, ਦੋ ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ
tv9-punjabi
| Updated On: 27 Jan 2025 06:57 AM IST

Punjab Cold Wave Alert: ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ 3 ਡਿਗਰੀ ਤੱਕ ਵਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਵਿੱਚ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਸੂਬੇ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਸਵੇਰੇ ਸ਼ੀਤ ਲਹਿਰ ਦਾ ਪ੍ਰਭਾਵ ਜ਼ਿਆਦਾ ਰਹੇਗਾ। ਦਿਨ ਭਰ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸਪਾਸ ਪਹੁੰਚ ਸਕਦਾ ਹੈ।

30 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਆਉਣ ਵਾਲੇ ਹਫ਼ਤੇ ਵਿੱਚ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਦੋਵੇਂ ਹਿਮਾਚਲ ਦੇ ਪਹਾੜੀ ਖੇਤਰਾਂ ਨੂੰ ਪ੍ਰਭਾਵਤ ਕਰਨਗੇ। ਪਹਿਲਾ ਪੱਛਮੀ ਗੜਬੜ 29 ਜਨਵਰੀ ਤੋਂ ਸਰਗਰਮ ਹੈ। ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਵਿੱਚ ਵੀ ਇਸ ਦਾ ਹਲਕਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਇਸ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਜਦਕਿ ਦੂਸਰਾ ਵੈਸਟਰਨ ਡਿਸਟਰਬੈਂਸ 1 ਫਰਵਰੀ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਵੀ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

  • ਅੰਮ੍ਰਿਤਸਰ ਵਿੱਚ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਜਲੰਧਰ ਵਿੱਚ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 4 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਲੁਧਿਆਣਾ ਸ਼ਹਿਰ ਵਿੱਚ ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਸ਼ਾਹੀ ਪਟਿਆਲਾ ਵਿੱਚ ਆਸਮਾਨ ਸਾਫ ਰਹੇਗਾ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਮੋਹਾਲੀ ਵਿੱਚ ਵੀ ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...