ਮੀਂਹ ਤੋਂ ਬਾਅਦ ਤਾਪਮਾਨ ਚ ਗਿਰਾਵਟ, ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ, ਦੇਖੋ ਪੰਜਾਬ ਦੇ ਮੌਸਮ ਦਾ ਹਾਲ

Updated On: 

30 Dec 2024 07:32 AM

ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਦੋ ਨਵੇਂ ਵੈਸਟਨ ਡਿਸਟਰਵੈਂਸ ਸਰਗਰਮ ਹੋਣ ਜਾ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ।

ਮੀਂਹ ਤੋਂ ਬਾਅਦ ਤਾਪਮਾਨ ਚ ਗਿਰਾਵਟ, ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ, ਦੇਖੋ ਪੰਜਾਬ ਦੇ ਮੌਸਮ ਦਾ ਹਾਲ

ਸੰਕੇਤਕ ਤਸਵੀਰ

Follow Us On

ਪੰਜਾਬ ਦੇ ਆਲੇ-ਦੁਆਲੇ ਚੱਕਰਵਾਤ ਦੇ ਚਲਦੇ ਸੂਬੇ ਵਿੱਚ ਅੱਜ ਵੀ ਧੂੰਏਂ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਪਹਾੜਾਂ ‘ਤੇ ਬਰਫਬਾਰੀ ਵੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਸੀਤ ਲਹਿਰ ਦਾ ਵੀ ਅਲਰਟ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

3 ਜਨਵਰੀ ਤੱਕ ਚੱਲ ਸਕਦੀ ਹੈ ਸੀਤ ਲਹਿਰ

ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

ਨਵੇਂ ਸਾਲ ਚ ਐਕਟਿਵ ਹੋਵੇਗਾ ਵੈਸਟਨ ਡਿਸਟਰਵੈਂਸ

ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ ‘ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਦੋ ਨਵੇਂ ਵੈਸਟਨ ਡਿਸਟਰਵੈਂਸ ਸਰਗਰਮ ਹੋਣ ਜਾ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਇਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

ਸਵਾ 10 ਘੰਟਿਆਂ ਦਾ ਰਹੇਗਾ ਦਿਨ

ਪੰਜਾਬ ਵਿੱਚ ਅੱਜ ਸਵੇਰੇ 7 ਵਜੇ 24 ਮਿੰਟ ਤੇ ਚੜਿਆ ਅਤੇ 5 ਵਜ ਕੇ 35 ਮਿੰਟ ਤੇ ਦਿਨ ਢਲ ਜਾਵੇਗਾ। ਇਸ ਅਨੁਸਾਰ ਅੱਜ ਦਾ ਦਿਨ ਕਰੀਬ ਸਵਾ 10 ਘੰਟਿਆਂ ਦਾ ਦਰਜ ਕੀਤਾ ਜਾਵੇਗਾ। ਸਵੇਰ ਸਮੇਂ ਤਾਪਮਾਨ 9 ਡਿਗਰੀ ਅਤੇ ਦੁਪਿਹਰ ਸਮੇਂ 19 ਡਿਗਰੀ ਤੇ ਸ਼ਾਮ ਨੂੰ 20 ਅਤੇ ਰਾਤ ਨੂੰ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।