ਸ਼ੀਤ ਲਹਿਰ ਦੀ ਚਿਤਾਵਨੀ, ਕੱਲ੍ਹ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ, ਜਾਣੋਂ ਪੰਜਾਬ ਦੇ ਮੌਸਮ ਦਾ ਹਾਲ
Weather: ਮੌਸਮ ਵਿਭਾਗ ਨੇ ਪੰਜਾਬ ਦੇ ਉਪਰਲੇ ਇਲਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦੁਪਹਿਰ ਨੂੰ ਚੰਗੀ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਇੱਕ ਪਾਸੇ ਜਿੱਥੇ ਦਸੰਬਰ ਦਾ ਮਹੀਨਾ ਚੱਲ ਰਿਹਾ ਹੈ ਤਾਂ ਅਕਸਰ ਇਹਨਾਂ ਦਿਨਾਂ ਵਿੱਚ ਭਾਰੀ ਧੁੰਦ ਅਤੇ ਠੰਡ ਪੈਣ ਦਾ ਅਨੁਮਾਨ ਲਗਾਇਆ ਜਾਂਦਾ ਹੈ ਪਰ ਬੀਤੇ ਦਿਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲਦੀ ਦਿਖਾਈ ਦਿੱਤੀ। ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਪਰ ਦੂਜੇ ਪਾਸੇ ਅੱਜ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ।
ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਜ਼ਿਆਦਾ ਗਿਰਾਵਟ ਦੇਖੀ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਤੋਂ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਵਿਜ਼ੀਬਿਲਟੀ 100 ਮੀਟਰ ਤੋਂ ਘੱਟ ਹੋ ਸਕਦੀ ਹੈ। ਜੇਕਰ ਗੱਲ ਤਾਪਮਾਨ ਦੀ ਕਰੀਏ ਤਾਂ ਪੰਜਾਬ ਵਿੱਚ ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ। ਇੱਥੇ ਬੀਤੇ ਦਿਨ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਨੇ ਪੰਜਾਬ ਦੇ ਉਪਰਲੇ ਇਲਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦੁਪਹਿਰ ਨੂੰ ਚੰਗੀ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਦਸੰਬਰ ਦੇ ਆਖਰੀ ਦਿਨਾਂ ਵਿੱਚ ਪੈ ਸਕਦਾ ਹੈ ਮੀਂਹ
ਰਾਜਸਥਾਨ ਵਿੱਚ ਚੱਕਰਵਾਤ ਦਾ ਗੇੜ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੱਕ ਵੀ ਸੀਮਤ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਤੋਂ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਦਾ ਅਸਰ ਪਹਾੜਾਂ ‘ਤੇ ਵੀ ਦੇਖਣ ਨੂੰ ਮਿਲੇਗਾ। ਜੇਕਰ ਪਹਾੜਾਂ ‘ਚ ਬਰਫਬਾਰੀ ਹੁੰਦੀ ਹੈ ਤਾਂ ਇਸ ਦਾ ਅਸਰ ਸਮਤਲ ਇਲਾਕਿਆਂ ‘ਤੇ ਵੀ ਪਵੇਗਾ। ਇਸ ਤੋਂ ਇਲਾਵਾ ਦਸੰਬਰ ਦੇ ਆਖਰੀ ਦਿਨਾਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਸਾਢੇ 5 ਵਜੇ ਛਿਪ ਜਾਵੇਗਾ ਦਿਨ
ਜੇਕਰ ਗੱਲ ਕਰੀਏ ਅੱਜ ਦੇ ਦਿਨ ਤਾਂ ਸਵੇਰੇ 7 ਵਜੇ 21 ਮਿੰਟ ਤੇ ਸੂਰਜ ਚੜਿਆ ਅਤੇ ਸ਼ਾਮ ਨੂੰ 5 ਵਜ ਕੇ 29 ਮਿੰਟ ਤੇ ਦਿਨ ਛਿਪ ਜਾਵੇਗਾ। ਇਸ ਅਨੁਸਾਰ ਅੱਜ 10 ਘੰਟਿਆਂ ਦਾ ਦਿਨ ਰਹੇਗਾ। ਸਵੇਰ ਸਮੇਂ ਤਾਪਮਾਨ 8 ਡਿਗਰੀ ਸੈਲਸੀਅਸ ਰਿਹਾ ਤਾਂ ਇਹੀ ਦੁਪਿਹਰ ਸਮੇਂ 21 ਡਿਗਰੀ ਸੈਲਸੀਅਸ ਤਕ ਚਲਾ ਜਾਵੇਗਾ। ਸ਼ਾਮ ਸਮੇਂ 22 ਡਿਗਰੀ ਅਤੇ ਰਾਤ ਦੇ ਸਮੇਂ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।