ਕੋਲਡ ਵੇਵ ਦਾ ਅਲਰਟ, 29 ਤੋਂ ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

Updated On: 

25 Jan 2025 07:57 AM

Weather: 29 ਜਨਵਰੀ ਤੋਂ ਪੰਜਾਬ ਵਿੱਚ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਦੇਖਣ ਨੂੰ ਮਿਲੇਗਾ। ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ।

ਕੋਲਡ ਵੇਵ ਦਾ ਅਲਰਟ, 29 ਤੋਂ ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

Pic Credit: PTI

Follow Us On

ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਤੋਂ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਹੈ ਕਿ ਅਗਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਪਰ ਉਸ ਤੋਂ ਬਾਅਦ ਮੌਸਮ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਇਸ ਵੇਲੇ ਪੰਜਾਬ ਵਿੱਚ ਕੋਈ ਵੀ ਵੈਸਟਨ ਡਿਸਟਰਬੈਂਸ ਐਕਟਿਵ ਨਹੀਂ ਹੈ। ਕੱਲ੍ਹ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ ਸੀ, ਜਿੱਥੇ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।

ਭਾਰਤੀ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਦੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹੇਗਾ। ਪਰ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।

ਇੱਕ ਹੋਰ ਵੈਸਟਨ ਡਿਸਟਰਬੈਂਸ ਦਾ ਅਨੁਮਾਨ

29 ਜਨਵਰੀ ਤੋਂ ਪੰਜਾਬ ਵਿੱਚ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਦੇਖਣ ਨੂੰ ਮਿਲੇਗਾ। ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ। ਜੇਕਰ ਪਹਾੜਾਂ ਵਿੱਚ ਠੰਢ ਵਧਦੀ ਹੈ, ਤਾਂ ਇਸਦਾ ਪ੍ਰਭਾਵ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ ਕਿਉਂਕਿ ਉੱਥੋਂ ਮੈਦਾਨੀ ਇਲਾਕਿਆਂ ਵੱਲ ਹਵਾਵਾਂ ਆਉਂਦੀਆਂ ਹਨ ਜੇਕਰ ਇੰਝ ਹੁੰਦਾ ਹੈ ਤਾਂ ਠੰਡ ਵਿੱਚ ਇਜ਼ਾਫਾ ਦੇਖਣ ਨੂੰ ਮਿਲੇਗਾ।

ਅੱਜ ਸਵਾ 10 ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਕੀਤੀ ਜਾਵੇ ਅੱਜ ਦੇ ਦਿਨ ਦੀ ਤਾਂ ਅੱਜ ਸੂਰਜ ਸਵੇਰੇ 7 ਵਜ ਕੇ 22 ਮਿੰਟ ਤੇ ਚੜਿਆ ਅਤੇ ਸ਼ਾਮ ਨੂੰ 5 ਵਜ ਕੇ 56 ਮਿੰਟ ਤੇ ਛਿਪ ਜਾਵੇ। ਇਸ ਅਨੁਸਾਰ ਅੱਜ ਸਵਾ 10 ਘੰਟਿਆਂ ਦਾ ਦਿਨ ਰਹੇਗਾ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅੱਜ ਮੌਸਮ ਸਾਫ ਰਹੇਗਾ। ਗੁਰੂਨਗਰੀ ਅੰਮ੍ਰਿਤਸਰ ਵਿੱਚ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਵੇਗੀ ਅਤੇ ਤਾਪਮਾਨ 4 ਡਿਗਰੀ ਤੋਂ ਲੈਕੇ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ ਵਿੱਚ ਵੀ ਅੱਜ ਅਸਮਾਨ ਸਾਫ਼ ਰਹੇਗਾ ਇੱਥੇ ਤਾਪਮਾਨ 5 ਡਿਗਰੀ ਤੋਂ ਲੈਕੇ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿੱਚ ਤਾਪਮਾਨ 7 ਡਿਗਰੀ ਤੋਂ ਲੈਕੇ 21 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਤਾਪਮਾਨ ਜ਼ਿਆਦਾ ਰਹਿਣ ਦੇ ਅਸਾਰ ਹਨ ਪਟਿਆਲਾ ਵਿੱਚ ਘੱਟੋ ਘੱਟ ਤਾਪਮਾਨ 7 ਡਿਗਰੀ ਅਤੇ ਮੋਹਾਲੀ ਵਿੱਚ 11 ਡਿਗਰੀ ਰਹਿ ਸਕਦਾ ਹੈ। ਇਸ ਤੋਂ ਇਲਾਵਾ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 24 ਡਿਗਰੀ ਜਾਣ ਦੀ ਸੰਭਾਵਨਾ ਹੈ।