ਪੰਜਾਬ-ਹਰਿਆਣਾ ਵਿੱਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ
Punjab Weather: ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਵੱਲੋਂ ਇਸ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਸੰਘਣੀ ਧੁੰਦ ਦਾ ਕਹਿਰ (Photo Credit: PTI)
ਨਵੇਂ ਸਾਲ ਦੇ ਦੂਜੇ ਦਿਨ, ਉੱਤਰੀ ਭਾਰਤ ਵਿੱਚ ਤੇਜ਼ ਰਫਤਾਰ ਨਾਲ ਚਲੀਆਂ ਠੰਡੀ ਹਵਾਵਾਂ ਅਤੇ ਠੰਢ ਵਿੱਚ ਵੀ ਵਧਾ ਦਰਜ ਹੋਇਆ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਇਸ ਸੰਬੰਧੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਪੂਰਾ ਪੰਜਾਬ ਸ਼ੀਤ ਲਹਿਰ ਦੀ ਲਪੇਟ ਵਿੱਚ ਹੈ। ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਸੰਘਣੀ ਧੁੰਦ ਕਾਰਨ ਅਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਕਈ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ ਉਡਾਣਾਂ ਰੱਦ ਹੋ ਗਈਆਂ ਹਨ।
ਪਹਾੜੀ ਖੇਤਰਾਂ ਵਿੱਚ ਭਾਰੀ ਬਰਫਬਾਰੀ ਦਾ ਅਲਰਟ
ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਪਹਾੜੀ ਖੇਤਰਾਂ ਵਿੱਚ ਭਾਰੀ ਬਰਫਬਾਰੀ ਹੋ ਸਕਦੀ ਹੈ।
ਰਾਜਧਾਨੀ ਦਿੱਲੀ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਅੱਜ ਵੀ ਦਿੱਲੀ ਲਈ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 4 ਜਨਵਰੀ ਲਈ ਅਲਰਟ ਜਾਰੀ ਗਿਆ ਹੈ। ਹਲਾਂਕਿ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।
ਇਨ੍ਹਾਂ ਸੂਬਿਆਂ ਵਿੱਚ ਸੰਘਣੀ ਧੁੰਦ
ਪੰਜਾਬ- ਹਰਿਆਣਾ ਦੇ ਨਾਲ ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਬਹੁਤ ਸੰਘਣੀ ਧੁੰਦ ਦੀ ਉਮੀਦ ਹੈ। ਇਸ ਤੋਂ ਇਲਾਵਾ, ਜੰਮੂ ਡਿਵੀਜ਼ਨ ਅਤੇ ਉੱਤਰੀ ਮੱਧ ਪ੍ਰਦੇਸ਼ 6 ਜਨਵਰੀ ਤੱਕ ਧੁੰਦ ਦੀ ਚੇਤਾਵਨੀ ਅਧੀਨ ਹਨ। ਅੰਡਮਾਨ ਅਤੇ ਨਿਕੋਬਾਰ ਟਾਪੂ ‘ਤੇ 3 ਜਨਵਰੀ ਨੂੰ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤਾਮਿਲਨਾਡੂ ਵਿੱਚ 4 ਜਨਵਰੀ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਠੰਡ ਅਤੇ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
