ਹੁਣ ਪੰਜਾਬ ਵਿੱਚ ਵਧੇਗੀ ਗਰਮੀ, ਖਤਮ ਹੋਇਆ ਵੈਸਟਰਨ ਡਿਸਟਰਬੈਂਸ ਦਾ ਅਸਰ | Punjab weather Effect of Western Disturbance ends know full in punjabi Punjabi news - TV9 Punjabi

ਹੁਣ ਪੰਜਾਬ ਵਿੱਚ ਵਧੇਗੀ ਗਰਮੀ, ਖਤਮ ਹੋਇਆ ਵੈਸਟਰਨ ਡਿਸਟਰਬੈਂਸ ਦਾ ਅਸਰ

Published: 

21 Apr 2024 14:50 PM

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਬੀਤੇ ਦਿਨੀਂ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ।

ਹੁਣ ਪੰਜਾਬ ਵਿੱਚ ਵਧੇਗੀ ਗਰਮੀ, ਖਤਮ ਹੋਇਆ ਵੈਸਟਰਨ ਡਿਸਟਰਬੈਂਸ ਦਾ ਅਸਰ

ਸੰਕੇਤਕ ਤਸਵੀਰ

Follow Us On

ਆਉਣ ਵਾਲੇ ਦਿਨ ਵਿੱਚ ਪੰਜਾਬ ਦੇ ਲੋਕਾਂ ਨੂੰ ਮੌਸਮ ਵਿੱਚ ਤਬਦੀਲੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਹੁਣ ਵੈਸਟਰਨ ਡਿਸਟਰਬੈਂਸ ਦਾ ਅਸਰ ਖ਼ਤਮ ਹੋਣਾ ਸੁਰੂ ਹੋ ਗਿਆ ਹੈ। ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਗਰਮ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਹੁਣ ਵੈਸਟਰਨ ਡਿਸਟਰਬੈਂਸ ਦੀ ਲਹਿਰ ਮੱਠੀ ਪੈਣ ਲੱਗ ਗਈ ਹੈ। ਕਈ ਇਲਾਕਿਆਂ ਵਿੱਚ 2 ਦਿਨਾਂ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ 4 ਡਿਗਰੀ ਤੱਕ ਵਧ ਸਕਦਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਬੀਤੇ ਦਿਨੀਂ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ।

ਇਸ ਦੇ ਨਾਲ ਹੀ ਐਤਵਾਰ ਸਵੇਰੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਿਹਾ। ਜਦਕਿ ਆਉਣ ਵਾਲੇ ਦਿਨਾਂ ‘ਚ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ।

ਕਈ ਜ਼ਿਲ੍ਹਿਆਂ ਵਿੱਚ ਵਧੇਗਾ ਤਾਪਮਾਨ

ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਆਉਣ ਵਾਲੇ ਅਗਲੇ 7 ਦਿਨ ਜ਼ਿਆਦਾਤਰ ਤੇਜ਼ ਧੁੱਪ ਦੇਖਣ ਨੂੰ ਮਿਲੇਗੀ। ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ। ਪਰ ਮੌਸਮ ਵਿਭਾਗ ਨੇ ਪਿਛਲੇ 7 ਦਿਨਾਂ ਤੋਂ ਹੀਟ ਵੇਵ ਨੂੰ ਲੈ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ- ਮਾਰਕਫੈੱਡ ਦੇ M.D. ਨੇ ਕੀਤਾ ਖੰਨਾ ਦੀ ਅਨਾਜ ਮੰਡੀ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

Exit mobile version