AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Weather Updates: ਪੰਜਾਬ ਦੇ ਕਈ ਇਲਾਕਿਆਂ ਚ ਸੰਘਣੀ ਧੁੰਦ, ਅਜੇ ਮੀਂਹ ਦੀ ਸੰਭਾਵਨਾ ਨਹੀਂ

ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਓਰੇਂਜ਼ ਅਲਰਟ ਹੈ।

Weather Updates: ਪੰਜਾਬ ਦੇ ਕਈ ਇਲਾਕਿਆਂ ਚ ਸੰਘਣੀ ਧੁੰਦ, ਅਜੇ ਮੀਂਹ ਦੀ ਸੰਭਾਵਨਾ ਨਹੀਂ
ਸੰਕੇਤਕ ਤਸਵੀਰ
tv9-punjabi
| Updated On: 07 Jan 2025 07:57 AM IST

ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਜਾਰੀ ਹੈ। ਅੱਜ (ਮੰਗਲਵਾਰ) ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਸੰਘਣੀ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ 24 ਘੰਟਿਆਂ ਦੌਰਾਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ 22.8 ਡਿਗਰੀ ਰਿਹਾ।

9 ਜਨਵਰੀ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ 6 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਰਾਲਾ, ਤਰਨਤਾਰਨ ਸ਼ਾਮਲ ਹਨ। ਅਜਿਹੀ ਸਥਿਤੀ ‘ਚ ਕੁਝ ਥਾਵਾਂ ‘ਤੇ ਵਿਜ਼ੀਬਿਲਟੀ 0 ਤੋਂ 2 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ।

ਇਨ੍ਹਾਂ ਜ਼ਿਲ੍ਹਿਆਂ ਸੰਘਣੀ ਧੁੰਦ ਦਾ ਅਲਰਟ

ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਜ਼ਿਆਦਾ ਸੰਘਣੀ ਧੁੰਦ ਦਾ ਓਰੇਂਜ਼ ਅਲਰਟ ਹੈ।

9 ਜਨਵਰੀ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ 9 ਜਨਵਰੀ ਦੀ ਰਾਤ ਨੂੰ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਅਗਲੇ 4 ਦਿਨਾਂ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਸਮਾਨ ਵਿੱਚ ਬੱਦਲ ਹੋਣਗੇ। ਇਸ ਦੌਰਾਨ ਤਾਪਮਾਨ 18 ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ। ਇਹ ਤਾਪਮਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੇ ਬਰਾਬਰ ਹੋਵੇਗਾ।

ਸਵਾ 10 ਘੰਟਿਆਂ ਦਾ ਦਿਨ

ਜੇਕਰ ਗੱਲ ਕੀਤੀ ਜਾਵੇ ਅੱਜ ਦੇ ਦਿਨ ਦੀ ਤਾਂ ਸੂਰਜ ਸਵੇਰੇ 7 ਵਜ ਕੇ 26 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 5 ਵਜ ਕੇ 41 ਮਿੰਟ ਤੇ ਛਿਪ ਜਾਵੇਗਾ। ਇਸ ਅਨੁਸਾਰ ਅੱਜ ਸਵਾ 10 ਘੰਟੇ ਸੂਰਜ ਦਿਖਾਈ ਦੇ ਸਕਦਾ ਹੈ। ਸਵੇਰ ਦੇ ਸਮੇਂ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਦੁਪਹਿਰ ਸਮੇਂ 21 ਡਿਗਰੀ ਜਾ ਸਕਦਾ ਹੈ। ਸ਼ਾਮ ਵੇਲੇ ਵੀ ਤਾਪਮਾਨ ਵਿੱਚ ਕੋਈ ਜ਼ਿਆਦਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਰਾਤ ਵੇਲੇ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ 11 ਡਿਗਰੀ ਤੱਕ ਤਾਪਮਾਨ ਡਿੱਗ ਸਕਦਾ ਹੈ।

Follow Us
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...