ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ, ਮੀਂਹ ਦੀ ਸੰਭਾਵਨਾ, 400 ਤੱਕ ਪਹੁੰਚਿਆ ਚੰਡੀਗੜ੍ਹ ‘ਚ AQI

Updated On: 

15 Nov 2024 07:47 AM

Weather News: ਚੰਡੀਗੜ੍ਹ ਦੀ ਹਵਾ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ 300 ਤੋਂ ਉੱਪਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਸੈਕਟਰ 22 ਅਤੇ 52 ਵਿੱਚ ਸਭ ਤੋਂ ਵੱਧ AQI 500 ਦਰਜ ਕੀਤਾ ਗਿਆ। ਪੰਜਾਬ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਰੈੱਡ ਜ਼ੋਨ ਵਿੱਚ ਹੈ।

ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਅਲਰਟ, ਮੀਂਹ ਦੀ ਸੰਭਾਵਨਾ, 400 ਤੱਕ ਪਹੁੰਚਿਆ ਚੰਡੀਗੜ੍ਹ ਚ AQI

Photo: tv9 Hindi.com

Follow Us On

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 8 ਵਜੇ ਤੱਕ ਕੋਈ ਉਡਾਣ ਨਹੀਂ ਉਤਰ ਸਕੀ। 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਰੈੱਡ ਜੋਨ ਚ ਰਾਜਧਾਨੀ

ਚੰਡੀਗੜ੍ਹ ਦੀ ਹਵਾ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ 300 ਤੋਂ ਉੱਪਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਸੈਕਟਰ 22 ਅਤੇ 52 ਵਿੱਚ ਸਭ ਤੋਂ ਵੱਧ AQI 500 ਦਰਜ ਕੀਤਾ ਗਿਆ। ਪੰਜਾਬ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ AQI 300 ‘ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੁਣ ਰੂਪਨਗਰ ਵਿੱਚ AQI ਵੀ 300 ਤੱਕ ਪਹੁੰਚ ਗਿਆ ਹੈ।

ਅੱਜ ਗੁਰੂ ਪੁਰਬ ਕਾਰਨ ਪੰਜਾਬ ਭਰ ਵਿੱਚ ਰਾਤ ਨੂੰ ਇੱਕ ਵਾਰ ਫਿਰ ਪਟਾਕੇ ਚਲਾਏ ਜਾਣਗੇ। ਜਿਸ ਤੋਂ ਬਾਅਦ ਪੰਜਾਬ ਦੀ ਹਵਾ ਦੀ ਗੁਣਵੱਤਾ ਹੋਰ ਡਿੱਗਣ ਦੀ ਸੰਭਾਵਨਾ ਹੈ।

10 ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਅੱਜ ਦੇ ਦਿਨ ਦੀ ਕਰ ਲਈ ਜਾਵੇ ਤਾਂ ਅੱਜ ਕਰੀਬ 10 ਘੰਟੇ ਹੀ ਸੂਰਜ ਦਿਖਾਈ ਦੇਵੇਗਾ। ਅੱਜ ਸਵੇਰੇ ਸੂਰਜ 6 ਵਜਕੇ 53 ਮਿੰਟ ਤੇ ਚੜ੍ਹਿਆ ਇਸ ਤਰ੍ਹਾਂ ਹੀ ਸ਼ਾਮ 5 ਵਜ ਕੇ 29 ਮਿੰਟ ਤੇ ਸੂਰਜ ਛਿਪ ਜਾਵੇ। ਇਸ ਦੇ ਨਾਲ ਹੀ ਮੌਸਮ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

Exit mobile version