Punjab: ਧੁੰਦ ਨੇ ਢਕਿਆ ਪੰਜਾਬ, ਸੜਕੀ ਅਤੇ ਹਵਾਈ ਮਾਰਗ ਪ੍ਰਭਾਵਿਤ, ਓਰੇਂਜ ਅਲਰਟ ਜਾਰੀ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦੇ ਸਬੰਧ ਵਿੱਚ ਇੱਕ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦ੍ਰਿਸ਼ਟੀ 50 ਮੀਟਰ ਜਾਂ ਘੱਟ ਹੋ ਸਕਦੀ ਹੈ।
ਪੰਜਾਬ ਵਿੱਚ ਅੱਜ ਵੀ ਧੁੰਦ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕੱਲ੍ਹ ਧੁੱਪ ਦੀ ਘਾਟ ਕਾਰਨ ਦਿਨ ਦੇ ਤਾਪਮਾਨ ਵਿੱਚ 3.6 ਡਿਗਰੀ ਦੀ ਗਿਰਾਵਟ ਆਈ। ਪੰਜਾਬ ਭਰ ਦੇ ਸ਼ਹਿਰਾਂ ਦਾ ਦਿਨ ਦਾ ਤਾਪਮਾਨ 11 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਰਾਤ 10 ਵਜੇ ਤੋਂ ਹਵਾਈ ਮਾਰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਰਾਤ 10 ਵਜੇ ਤੋਂ ਬਾਅਦ, ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਮਲੇਸ਼ੀਆ ਤੋਂ ਆਈ ਉਡਾਣ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਤੋਂ ਪਹਿਲਾਂ ਲਗਭਗ 2 ਘੰਟੇ ਹਵਾ ਵਿੱਚ ਚੱਕਰ ਲਗਾਉਣਾ ਪਿਆ ਅਤੇ ਅੰਤ ਵਿੱਚ ਇਸਨੂੰ ਦਿੱਲੀ ਵੱਲ ਮੋੜਨਾ ਪਿਆ। ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਵੀ ਧੁੰਦ ਦਾ ਪ੍ਰਭਾਵ ਦੇਖਿਆ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦੇ ਸਬੰਧ ਵਿੱਚ ਇੱਕ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦ੍ਰਿਸ਼ਟੀ 50 ਮੀਟਰ ਜਾਂ ਘੱਟ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਡਿੱਗਿਆ ਪਾਰਾ
ਵੀਰਵਾਰ ਨੂੰ ਧੁੱਪ ਦੀ ਘਾਟ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫ਼ੀ ਘੱਟ ਅੰਤਰ ਦੇਖਿਆ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਰਿਹਾ, ਜਦੋਂ ਕਿ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਿਰਫ਼ 11.7 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਦਿਨ ਦਾ ਤਾਪਮਾਨ 16.6 ਡਿਗਰੀ, ਐਸਬੀਐਸ ਨਗਰ ਵਿੱਚ 14.7 ਡਿਗਰੀ, ਮੋਗਾ ਵਿੱਚ 12.6 ਅਤੇ ਰੋਪੜ ਵਿੱਚ 12.8 ਡਿਗਰੀ ਦਰਜ ਕੀਤਾ ਗਿਆ।
ਨਵਾਂ ਵੈਸਟਨ ਡਿਸਟਰਬੈਂਸ ਹੋਵੇਗਾ ਐਕਟਿਵ
ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ ਦੇ ਨੇੜੇ ਇੱਕ ਵੈਸਟਨ ਡਿਸਟਰਬੈਂਸ ਐਕਟਿਵ ਹੋਵੇਗਾ, ਜੋ ਅੱਜ ਸ਼ਾਂਤ ਹੋ ਸਕਦਾ ਹੈ। ਇਸ ਤੋਂ ਬਾਅਦ, 18 ਦਸੰਬਰ ਤੋਂ ਇੱਕ ਨਵਾਂ ਵੈਸਟਨ ਡਿਸਟਰਬੈਂਸ ਐਕਟਿਵ ਹੋ ਜਾਵੇਗਾ। ਜਿਸਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਕਾਰਨ, ਉੱਥੋਂ ਮੈਦਾਨੀ ਇਲਾਕਿਆਂ ਵੱਲ ਆਉਣ ਵਾਲੀਆਂ ਹਵਾਵਾਂ ਠੰਢੀਆਂ ਹੋ ਜਾਣਗੀਆਂ। ਜਿਸ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਇੱਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ