ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਧੇ ਵਿੱਚ ਅੱਤ ਦੀ ਗਰਮੀ ਤਾਂ ਅੱਧੇ ਵਿੱਚ ਛਾਏ ਰਹਿਣਗੇ ਬੱਦਲ, ਅਜਿਹਾ ਰਹੇਗਾ ਪੰਜਾਬ ਦਾ ਮੌਸਮ

Punjab Weather: ਪੰਜਾਬ ਵਿੱਚ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਸ਼ਹਿਰਾਂ ਵਿੱਚ ਗਰਮੀ ਦੀ ਲਹਿਰ ਦਾ ਔਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਬਠਿੰਡਾ ਤੇ ਅਬੋਹਰ ਸਭ ਤੋਂ ਗਰਮ ਰਹੇ, ਜਦਕਿ ਹੋਰ ਸ਼ਹਿਰਾਂ ਵਿੱਚ ਮੌਸਮ ਮਿਲਿਆ-ਜੁਲਿਆ ਰਹੇਗਾ। ਮੌਸਮ ਵਿਭਾਗ ਨੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਅੱਧੇ ਵਿੱਚ ਅੱਤ ਦੀ ਗਰਮੀ ਤਾਂ ਅੱਧੇ ਵਿੱਚ ਛਾਏ ਰਹਿਣਗੇ ਬੱਦਲ, ਅਜਿਹਾ ਰਹੇਗਾ ਪੰਜਾਬ ਦਾ ਮੌਸਮ
ਮੌਸਮ ਦੀ ਅਪਡੇਟ (ਸੰਕੇਤਕ ਤਸਵੀਰ)
Follow Us
tv9-punjabi
| Updated On: 23 May 2025 10:37 AM

ਮੌਨਸੂਨ ਤੋਂ ਪਹਿਲਾਂ ਪੰਜਾਬ ਵਿੱਚ ਵੱਖਰੇ ਤਰ੍ਹਾਂ ਦਾ ਮੌਸਮ ਦਿਖਾਈ ਦੇ ਰਿਹਾ ਹੈ। ਬੁੱਧਵਾਰ ਰਾਤ ਨੂੰ ਪੰਜਾਬ ਵਿੱਚ ਮੌਸਮ ਵਿੱਚ ਆਈ ਤਬਦੀਲੀ ਦਾ ਅਸਰ ਵੀਰਵਾਰ ਨੂੰ ਵੀ ਦੇਖਣ ਨੂੰ ਮਿਲਿਆ। ਜਦੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 4.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਹੈ। ਹਾਲਾਂਕਿ, ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਮੀ ਅਜੇ ਵੀ ਤੇਜ਼ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ ਅਤੇ 9 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਦੇ ਮਾਮਲੇ ਵਿੱਚ ਬਠਿੰਡਾ ਅਤੇ ਅਬੋਹਰ ਸਭ ਤੋਂ ਗਰਮ ਸ਼ਹਿਰ ਰਹੇ। ਇੱਥੇ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿੱਚ 34.0°C, ਲੁਧਿਆਣਾ ਵਿੱਚ 39.8°C, ਅੰਮ੍ਰਿਤਸਰ ਵਿੱਚ 37.3°C, ਪਠਾਨਕੋਟ: 37.6°C, ਫਰੀਦਕੋਟ ਵਿੱਚ 39.5°C, ਬਠਿੰਡਾ ਵਿੱਚ 42.5°C, ਅਬੋਹਰ ਵਿੱਚ 42.5°C ਦਰਜ ਕੀਤਾ ਗਿਆ।

ਅੱਧਾ ਪੰਜਾਬ ਰਹੇਗਾ ਗਰਮ

ਗਰਮੀ ਦੀ ਲਹਿਰ ਦਾ ਅਲਰਟ: ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹੀਟ ਲਹਿਰ ਦਾ ਓਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਮੋਗਾ, ਬਰਨਾਲਾ ਅਤੇ ਸੰਗਰੂਰ ਉਹ ਸ਼ਹਿਰ ਹਨ ਜਿੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤੇਜ਼ ਹਵਾਵਾਂ ਦਾ ਅਲਰਟ: ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਜਲੰਧਰ, ਕਪੂਰਥਲਾ ਅਤੇ ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮਿਲਿਆ ਜੁਲਿਆ ਰਹੇਗਾ ਪ੍ਰਭਾਵ: ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਤਿੰਨ ਜ਼ਿਲ੍ਹੇ ਹਨ ਜਿੱਥੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਇੱਥੇ ਵੀ ਗਰਮੀ ਦੀ ਲਹਿਰ ਦਾ ਪ੍ਰਭਾਵ ਮਹਿਸੂਸ ਕੀਤਾ ਜਾ ਰਿਹਾ ਹੈ। ਇੱਥੇ ਮੌਸਮ ਰਲਿਆ ਮਿਲਿਆ ਰਹੇਗਾ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...