ਮੁੜ ਗਰਮੀ ਦਿਖਾਉਣ ਲੱਗੀ ਅਸਰ, 16 ਤੋਂ ਹੀਟ ਵੇਵ ਦਾ ਅਲਰਟ ਜਾਰੀ, 18 ਨੂੰ ਕੁੱਝ ਥਾਵਾਂ ਤੇ ਪੈ ਸਕਦਾ ਹੈ ਮੀਂਹ

tv9-punjabi
Updated On: 

14 Apr 2025 07:32 AM

ਸਿਹਤ ਵਿਭਾਗ ਨੇ ਗਰਮੀ ਦੀ ਲਹਿਰ (ਹੀਟ ਵੇਵ) ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਵਿੱਚ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ (ਹੀਟ ਵੇਵ) ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ।

ਮੁੜ ਗਰਮੀ ਦਿਖਾਉਣ ਲੱਗੀ ਅਸਰ, 16 ਤੋਂ ਹੀਟ ਵੇਵ ਦਾ ਅਲਰਟ ਜਾਰੀ, 18 ਨੂੰ ਕੁੱਝ ਥਾਵਾਂ ਤੇ ਪੈ ਸਕਦਾ ਹੈ ਮੀਂਹ

ਸੰਕੇਤਕ ਤਸਵੀਰ

Follow Us On

ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹੁਣ ਮੌਸਮ ਫਿਰ ਬਦਲਣ ਵਾਲਾ ਹੈ। 16 ਅਪ੍ਰੈਲ ਤੋਂ ਸ਼ੁਰੂ ਹੋ ਕੇ ਤਿੰਨ ਦਿਨਾਂ ਲਈ ਲੋਕਾਂ ਨੂੰ ਗਰਮੀ ਦੀ ਲਹਿਰ (Heat wave) ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਸ ਦੇ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸਿਹਤ ਵਿਭਾਗ ਨੇ ਗਰਮੀ ਦੀ ਲਹਿਰ (ਹੀਟ ਵੇਵ) ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਵਿੱਚ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ (ਹੀਟ ਵੇਵ) ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ।

ਕਈ ਜ਼ਿਲ੍ਹਿਆਂ ਵਿੱਚ ਪਿਆ ਮੀਂਹ

ਮੌਸਮ ਵਿਭਾਗ ਅਨੁਸਾਰ 17 ਅਪ੍ਰੈਲ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦੋਂ ਕਿ 18 ਅਤੇ 19 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ, 16 ਤੋਂ 18 ਅਪ੍ਰੈਲ ਦੇ ਵਿਚਕਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ, ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਹੈ। ਜਿਨ੍ਹਾਂ ਵਿੱਚ ਪਠਾਨਕੋਟ ਵਿੱਚ 3.1 ਮਿਲੀਮੀਟਰ, ਬਠਿੰਡਾ ਵਿੱਚ 0.5 ਮਿਲੀਮੀਟਰ, ਐਸਬੀਐਸ ਨਗਰ ਵਿੱਚ 9.9 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ, ਰੋਪੜ ਵਿੱਚ 9.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 12.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਅੰਮ੍ਰਿਤਸਰ ਵਿੱਚ ਅੱਜ ਮੌਸਮ ਅਸਮਾਨ ਸਾਫ਼ ਰਹੇਗਾ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ। ਤਾਪਮਾਨ 20 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਓਧਰ ਲੁਧਿਆਣਾ ਵਿੱਚ ਵੀ ਤਾਪਮਾਨ ਵਿੱਚ ਵਾਧਾ ਦੇਖਿਆ ਜਾਵੇਗਾ। ਇੱਥੇ ਤਾਪਮਾਨ 19 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।