Punjab Weather Alert: ਪੰਜਾਬ ਦੇ 9 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ

Updated On: 

08 Jul 2023 23:09 PM

Punjab Weather Forecast: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Alert: ਪੰਜਾਬ ਦੇ 9 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ

ਮੀਂਹ ਦੀ ਸੰਭਾਵਨਾ

Follow Us On

Today Punjab Weather: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਮੀਂਹ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਫਿਰੋਜ਼ਪੁਰ, ਮੋਹਾਲੀ, ਤਰਨਤਾਰਨ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

9 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਲਵੰਡੀ ਸਾਬੋ, ਸ੍ਰੀ ਫਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਮੋਗਾ, ਕਪੂਰਥਲਾ, ਮੋਹਾਲੀ, ਨਕੋਦਰ, ਫਗਵਾੜਾ, ਆਨੰਦਪੁਰ ਸਾਹਿਬ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ (India Meteorological Department) ਮੁਤਾਬਕ ਸੂਬੇ ਦੇ ਜ਼ਿਆਦਾਤਰ ਸ਼ਹਿਹਾਂ ਵਿੱਚ ਤਾਪਮਾਨ 30 ਡਿਗਰੀ ਤੋਂ ਹੇਠਾਂ ਰਹੇਗਾ। ਐਤਵਾਰ ਯਾਨੀ 9 ਜੁਲਾਈ ਨੂੰ ਵੀ ਮੌਸਮ ਇਸ ਤਰ੍ਹਾਂ ਜਾਰੀ ਰਹੇਗਾ।

ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ ਜ਼ਿਲੇ ‘ਚ ਅੱਜ ਦਿਨ ਦਾ ਘੱਟੋ-ਘੱਟ ਤਾਪਮਾਨ 26.3 ਡਿਗਰੀ ਤੋਂ ਘੱਟ ਅਤੇ ਵੱਧ ਤੋਂ ਵੱਧ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਦੂਜੇ ਪਾਸੇ ਅੱਜ ਪੂਰਾ ਦਿਨ ਬੱਦਲਵਾਈ ਰਹੇਗੀ ਅਤੇ ਰੁਕ-ਰੁਕ ਕੇ ਮੀਂਹ ਪਵੇਗਾ।

ਜਲੰਧਰ ਜ਼ਿਲੇ ਦਾ ਘੱਟੋ-ਘੱਟ ਤਾਪਮਾਨ 27.3 ਡਿਗਰੀ ਦੇ ਕੋਲ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ, ਜੋ ਕਿ 30 ਡਿਗਰੀ ਦੇ ਨੇੜੇ ਰਹੇਗੀ। ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਲੁਧਿਆਣਾ ਜ਼ਿਲੇ ‘ਚ ਘੱਟੋ-ਘੱਟ ਤਾਪਮਾਨ 27.1 ਡਿਗਰੀ ਦੇ ਕੋਲ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 4 ਡਿਗਰੀ ਦੀ ਕਮੀ ਆਵੇਗੀ। ਇਹ ਲਗਭਗ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਵੀ ਪਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ