ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, ਨੌਤਪਾ ਖਤਮ ਹੋਣ ਤੋਂ ਪਹਿਲਾਂ ਬਦਲਿਆ ਮੌਸਮ ਦਾ ਮਿਜ਼ਾਜ

Punjab Weather Update: ਪੰਜਾਬ ਦੇ ਛੇ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਹੈ। ਜਿਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਨੌਤਪਾ ਖਤਮ ਹੋਣ ਤੋਂ ਪਹਿਲਾਂ ਮੌਸਮ 'ਚ ਬਦਲਾਅ ਆਇਆ ਹੈ ਅਤੇ ਤਾਪਮਾਨ 'ਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, ਨੌਤਪਾ ਖਤਮ ਹੋਣ ਤੋਂ ਪਹਿਲਾਂ ਬਦਲਿਆ ਮੌਸਮ ਦਾ ਮਿਜ਼ਾਜ
ਸੰਕੇਤਕ ਤਸਵੀਰ
Follow Us
tv9-punjabi
| Updated On: 01 Jun 2025 08:13 AM

ਜੂਨ ਮਹੀਨੇ ਦੀ ਸ਼ੁਰੂਆ ਹੋ ਗਈ ਹੈ। ਨੌਤਪਾ ਦੇ 6 ਦਿਨ ਬੀਤ ਚੁੱਕੇ ਹਨ। ਪੱਛਮੀ ਗੜਬੜੀ ਅਤੇ ਤੂਫਾਨਾਂ ਦੇ ਲਗਾਤਾਰ ਸਰਗਰਮ ਹੋਣ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੌਰਾਨ, ਨੌਟਪਾ 2 ਜੂਨ ਨੂੰ ਖਤਮ ਹੋਵੇਗਾ।ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਵੀ ਪੰਜਾਬ ਦੇ ਕੁਝ ਜ਼ਿਲੇ ਜੋ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਨ। ਉਨ੍ਹਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਪਿਛਲੇ 24 ਘੰਟਿਆਂ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਵੀ ਆਮ ਦੇ ਨੇੜੇ ਹੈ। ਦੱਸ ਦਈਏ ਕਿ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 44.1 ਡਿਗਰੀ ਤੱਕ ਪਹੁੰਚ ਗਿਆ।

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ

1 ਜੂਨ – ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ, ਬਾਕੀ ਪੰਜਾਬ ਵਿੱਚ ਤਾਪਮਾਨ ਆਮ ਰਹੇਗਾ।

2 ਜੂਨ – ਨੌਤਪਾ ਦੇ ਆਖਰੀ ਦਿਨ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਵਿੱਚ ਅੱਜ ਦਾ ਮੌਸਮ

  • ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਲੁਧਿਆਣਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਪਟਿਆਲਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 30 ਤੋਂ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...