ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਤੇ ਮੀਂਹ, ਕਿਤੇ ਹਨ੍ਹੇਰੀ ਦੀ ਚਿਤਾਵਨੀ, ਬਦਲਦੇ ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ

Punjab Weather Alert: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ 13 ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਹੈ। ਬੁੱਧਵਾਰ ਦੀ ਬਾਰਿਸ਼ ਨੇ ਗਰਮੀ ਤੋਂ ਥੋੜੀ ਰਾਹਤ ਦਿੱਤੀ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਜ਼ਿਆਦਾ ਹੈ। ਮੌਸਮ ਵਿਭਾਗ ਅਨੁਸਾਰ, ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਸ਼ਹਿਰਾਂ ਵਿੱਚ ਬੱਦਲਵਾਈ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿਤੇ ਮੀਂਹ, ਕਿਤੇ ਹਨ੍ਹੇਰੀ ਦੀ ਚਿਤਾਵਨੀ, ਬਦਲਦੇ ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ
ਮੌਸਮ ਦੀ ਅਪਡੇਟ (ਸੰਕੇਤਕ ਤਸਵੀਰ)
Follow Us
tv9-punjabi
| Updated On: 18 Apr 2025 06:46 AM

ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਵਿੱਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅੱਜ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਸੂਬੇ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ, ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ। ਇਸ ਤੋਂ ਇਲਾਵਾ, ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਆਮ ਨਾਲੋਂ ਉੱਪਰ ਰਿਹਾ।

13 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ, ਪੰਜਾਬ ਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂਸ਼ਹਿਰ ਵਿੱਚ ਮੀਂਹ ਅਤੇ ਤੇਜ਼ ਹਨ੍ਹੇਰੀ ਲਈ ਇੱਕ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੇਜ਼ ਹਨ੍ਹੇਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਹਲਕੀ ਬੱਦਲਵਾਈ ਦੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਦੋਂ ਕਿ ਤਾਪਮਾਨ 21 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿੱਚ ਵੀ ਬੱਦਲਵਾਈ ਦੇਖਣ ਨੂੰ ਮਿਲੀ। ਇੱਥੇ ਵੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜੇਕਰ ਗੱਲ ਤਾਪਮਾਨ ਦੀ ਕਰੀਏ ਤਾਂ ਇਹ 19 ਤੋਂ 39 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ ਵਿੱਚ ਵੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਇੱਥੇ ਤਾਪਮਾਨ 21 ਤੋਂ 39 ਡਿਗਰੀ ਦੇ ਵਿਚਕਾਰ ਰਹਿਣ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਤਾਪਮਾਨ 24 ਤੋਂ 39 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ ਅਤੇ ਹਲਕੇ ਬੱਦਲ ਛਾਏ ਰਹਿਣਗੇ।

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...