AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੌਸਮ ਦਾ ਬਦਲੇਗਾ ਮਿਜ਼ਾਜ…ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਕਈ ਥਾਵਾਂ ਤੇ ਪੈ ਸਕਦਾ ਹੈ ਮੀਂਹ

ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਓਰੇਜ ਅਲਰਟ ਜਾਰੀ ਕੀਤੇ ਗਏ ਹਨ। ਹਾਲਾਂਕਿ, 3 ਮਈ ਨੂੰ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।

ਮੌਸਮ ਦਾ ਬਦਲੇਗਾ ਮਿਜ਼ਾਜ...ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਕਈ ਥਾਵਾਂ ਤੇ ਪੈ ਸਕਦਾ ਹੈ ਮੀਂਹ
ਮਾਨਸੂਨ ਨੂੰ ਲੈ ਕੇ IMD ਦੀ ਭਵਿੱਖਬਾਣੀ
tv9-punjabi
| Updated On: 01 May 2025 07:15 AM IST

ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਹਿੰਦਾ ਹੈ।

ਹਾਲ ਹੀ ਵਿੱਚ ਜਾਰੀ ਹੋਈ ਇੱਕ ਰਿਪੋਰਟ ਦੇ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 41 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 35.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 37 ਡਿਗਰੀ ਅਤੇ ਲੁਧਿਆਣਾ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਦੀ ਗੱਲ ਕਰੀਏ ਤਾਂ 24 ਘੰਟਿਆਂ ਵਿੱਚ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਮੀਂਹ ਦਰਜ ਨਹੀਂ ਕੀਤਾ ਗਿਆ। ਗਰਮੀ ਦੇ ਵਿਚਕਾਰ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਾ ਕਾਰਨ ਆਈ ਹੈ ਇਸ ਦੇ ਕਾਰਨ ਚੱਲ ਰਹੀਆਂ ਹਵਾਵਾਂ ਨੂੰ ਮੰਨਿਆ ਜਾ ਰਿਹਾ ਹੈ।

ਮੌਸਮ ਵਿਭਾਗ ਦਾ ਅਲਰਟ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਅਨੁਸਾਰ, 1 ਮਈ ਤੋਂ 4 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਓਰੇਜ ਅਲਰਟ ਜਾਰੀ ਕੀਤੇ ਗਏ ਹਨ। ਹਾਲਾਂਕਿ, 3 ਮਈ ਨੂੰ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ।

ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਅੱਜ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਤਾਪਮਾਨ 26 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਜਲੰਧਰ ਵਿੱਚ ਵੀ ਅੱਜ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਤਾਪਮਾਨ 23 ਡਿਗਰੀ ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......