ਠੰਡੀਆਂ ਹਵਾਵਾਂ ਤੋਂ ਬਾਅਦ ਤਾਪਮਾਨ ਵਿੱਚ ਹੋਇਆ ਵਾਧਾ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ
Weather Forecast: ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਬਦਲਾਅ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ, ਨਾ ਹੀ ਕੋਈ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਕਾਰਨ ਆਉਣ ਵਾਲੇ 5 ਦਿਨਾਂ ਵਿੱਚ 3 ਤੋਂ 7 ਡਿਗਰੀ ਦਾ ਵਾਧਾ ਸੰਭਵ ਹੈ।
ਸੰਕੇਤਕ ਤਸਵੀਰ
ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਅੱਜ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਵਧ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਤਾਪਮਾਨ ਫਿਰ ਤੋਂ ਵਧਣ ਲੱਗੇਗਾ। ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਸਭ ਤੋਂ ਗਰਮ ਸੀ।
ਸੂਬੇ ਵਿੱਚ ਚੰਡੀਗੜ੍ਹ (29.8°C), ਅੰਮ੍ਰਿਤਸਰ (29.7°C), ਲੁਧਿਆਣਾ (29.1°C), ਪਟਿਆਲਾ (29.1°C), ਮੋਹਾਲੀ (28.3°C) ਅਤੇ ਫਿਰੋਜ਼ਪੁਰ (28.5°C) ਵਰਗੇ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ, ਗੁਰਦਾਸਪੁਰ ਵਿੱਚ ਤਾਪਮਾਨ 4.0 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 1.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 0.7 ਡਿਗਰੀ ਸੈਲਸੀਅਸ ਵਾਧਾ ਹੋਇਆ, ਜਦੋਂ ਕਿ ਫਰੀਦਕੋਟ ਵਿੱਚ 7.0 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਬਦਲਾਅ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ, ਨਾ ਹੀ ਕੋਈ ਵੈਸਟਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਕਾਰਨ ਆਉਣ ਵਾਲੇ 5 ਦਿਨਾਂ ਵਿੱਚ 3 ਤੋਂ 7 ਡਿਗਰੀ ਦਾ ਵਾਧਾ ਸੰਭਵ ਹੈ। ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਅੱਜ ਅਸਮਾਨ ਸਾਫ਼ ਦਿਖਾਈ ਦੇਵੇਗਾ ਅਤੇ ਤਾਪਮਾਨ 10 ਤੋਂ 28 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
Observed #Maximum #Temperature over #Punjab, #Haryana & #Chandigarh dated 29-03-2025 pic.twitter.com/Un6Yz8zlKo
— IMD Chandigarh (@IMD_Chandigarh) March 29, 2025
ਜਲੰਧਰ ਵਿੱਚ ਵੀ ਅਸਮਾਨ ਸਾਫ਼ ਰਹੇਗਾ। ਤਾਪਮਾਨ 12 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਲੁਧਿਆਣਾ ਵਿੱਚ ਵੀ ਅਸਮਾਨ ਸਾਫ਼ ਰਹੇਗਾ। ਜੇਕਰ ਗੱਲ ਤਾਪਮਾਨ ਕਰੀਏ ਤਾਂ 14 ਤੋਂ 28 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਪਟਿਆਲਾ ਵਿੱਚ ਅਸਮਾਨ ਸਾਫ਼ ਰਹੇਗਾ ਅਤੇ ਤਾਪਮਾਨ 14 ਤੋਂ 31 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
ਮੋਹਾਲੀ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅਸਮਾਨ ਵੀ ਸਾਫ਼ ਰਹੇਗਾ ਅਤੇ ਤਾਪਮਾਨ 13 ਤੋਂ 28 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋ ਜ਼ਿਆਦਾ ਵਧ ਸਕਦੀ ਹੈ।