Punjab Weather: ਪੰਜਾਬ ‘ਚ ਲਗਾਤਾਰ ਪੈ ਰਿਹਾ ਮੀਂਹ, ਜਲਥਲ ਹੋਈਆਂ ਸੜਕਾਂ, ਕਿਸਾਨ ਪ੍ਰੇਸ਼ਾਨ
Today Punjab Weather: ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਪ੍ਰਸ਼ਾਸਨ ਦੇ ਦਾਆਵਿਆਂ ਦੇ ਪੋਲ ਖੋਲ ਦਿੱਤੀ ਹੈ। ਇਸ ਮੀਂਹ ਕਾਰਨ ਪੰਜਾਬ ਦੇ ਕਈ ਸ਼ਹਿਰ ਜਲਥਲ ਹੋ ਗਏ ਹਨ।
Punjab Weather Forecast: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਹੀ ਇਸ ਮੀਂਹ ਨੇ ਲੋਕਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਇਸ ਮੀਂਹ (Rain) ਨੇ ਪ੍ਰਸ਼ਾਸਨ ਦੇ ਦਾਆਵਿਆਂ ਦੇ ਪੋਲ ਖੋਲ ਦਿੱਤੀ ਹੈ। ਜਿਥੇ ਪੰਜਾਬ ਦੇ ਕਈ ਸ਼ਹਿਰ ਜਲਥਲ ਹੋਏ ਹਨ ਉਥੇ ਹੀ ਲਗਾਤਰ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਨੂੰ ਵੀ ਕਾਫੀ ਪ੍ਰੇਸ਼ਨੀ ਹੋ ਰਹੀ ਹੈ। 4 ਤੋਂ 5 ਫੁੱਟ ਜਮਾ ਹੋਣ ਕਿਸਾਨਾਂ ਦੀ ਫਸਲ ਖਰਾਬ ਹੋ ਰਹੀ ਹੈ।
ਮੀਂਹ ਨੇ ਰੋਕੀ ਵਾਹਨਾਂ ਦੀ ਰਫ਼ਤਾਰ
ਮੋਹਾਲੀ ਦੇ ਜ਼ੀਰਕਪੁਰ ‘ਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੀਂਹ ਕਾਰਨ ਪੂਰਾ ਜ਼ੀਰਕਪੁਰ ਜਾਮ ਹੋ ਗਿਆ ਹੈ। ਸੜਕਾਂ ‘ਤੇ ਪਾਣੀ ਭਰਨ (Water Logging) ਕਾਰਨ ਹਰ ਪਾਸੇ 2 ਤੋਂ 3 ਕਿਲੋਮੀਟਰ ਤੱਕ ਟ੍ਰੈਫਿਕ ਜਾਮ ਲੱਗਾ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਲਥਲ ਹੋਈਆਂ ਸੜਕਾਂ
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ‘ਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੀਂਹ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿੱਚ ਸੜਕਾਂ ‘ਤੇ ਪਾਣੀ ਭਰ ਗਿਆ। ਜਿਸ ਕਾਰਨ ਲੋਕਾਂ ਨੂੰ ਆਵਾਜਾਹੀ ਵਿੱਚ ਕਾਫੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੀਂਹ ਨੇ ਵਧਾਈ ਕਿਸਾਨਾਂ ਦੀ ਪ੍ਰੇਸ਼ਾਨੀ
ਮੀਂਹ ਨੇ ਕਿਸਾਨਾਂ ਦੀ ਚਿੰਤਾਂ ਵੀ ਵਧਾ ਦਿੱਤੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਪਿੰਡਾਂ ਵਿੱਚ ਪਾਣੀ ਜਮਾ ਹੋਣ ਕਾਰਨ ਕਿਸਾਨਾਂ ਦੀਆਂ ਫਸਲਾ ਖਰਾਬ ਹੋ ਰਹਿਆਂ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾੜ ਪੈਣ ਕਾਰਨ ਪਾਣੀ ਖੇਤਾਂ ਨੂੰ ਖਰਾਬ ਕਰ ਰਿਹਾ ਹੈ। ਇਸ ਬਾਰਿਸ਼ ਕਾਰਨ ਖਰਾਬ ਹੋਈਆਂ ਫਸਲਾਂ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ
ਸੁਖਨਾ ਲੇਕ ‘ਚ ਵਧਿਆ ਪਾਣੀ
ਚੰਡੀਗੜ੍ਹ ਦੀ ਸੁਖਨਾ ਲੇਕ ਵਿੱਚ ਇਸ ਵਾਰ ਵੀ ਪਾਣੀ ਦਾ ਪੱਧਰ ਵਧ ਗਿਆ ਹੈ। ਦਰਅਸਲ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਲੇਕ (Sukhna Lake) ਵਿੱਚ ਪਾਣੀ ਭਰ ਜਾਂਦਾ ਹੈ। ਜਿਸ ਦੇ ਚੱਲਦਿਆਂ ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਜਲ ਭਰਾ ਹੋ ਜਾਂਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ