ਪੰਜਾਬ ਦੇ ਕਈ ਹਿੱਸਿਆਂ ਵਿੱਚ ਚਲੇਗੀ ਹੀਟ ਵੇਵ, ਭਲਕੇ ਕਈ ਥਾਵਾਂ ਤੇ ਮੀਂਹ ਪੈਣ ਦੇ ਆਸਾਰ | punjab weather heat wave alert haryana rainfall know full in punjabi Punjabi news - TV9 Punjabi

ਪੰਜਾਬ ਦੇ ਕਈ ਹਿੱਸਿਆਂ ਵਿੱਚ ਚਲੇਗੀ ਹੀਟ ਵੇਵ, ਭਲਕੇ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ

Updated On: 

26 Jun 2024 11:08 AM

ਅੱਜ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ ਅਤੇ ਭਲਕੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਅਸਾਰ ਹਨ। ਤਾਂ ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਵਿੱਚ ਕਈ ਥਾਵਾਂ ਤੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਲਕੀ ਬੱਦਲਵਾਈ ਕਾਰਨ ਹਰਿਆਣਾ ਦੇ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ

ਪੰਜਾਬ ਦੇ ਕਈ ਹਿੱਸਿਆਂ ਵਿੱਚ ਚਲੇਗੀ ਹੀਟ ਵੇਵ, ਭਲਕੇ ਕਈ ਥਾਵਾਂ ਤੇ ਮੀਂਹ ਪੈਣ ਦੇ ਆਸਾਰ

ਸੰਕੇਤਕ ਤਸਵੀਰ

Follow Us On

ਪਿਛਲੇ ਦਿਨਾਂ ਵਾਂਗ ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਗਰਮ ਹਵਾਵਾਂ ਦੇ ਵਗਣ ਦੀ ਸੰਭਾਵਨਾ ਹੈ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਅਲਰਟ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਭਲਕੇ 27 ਜੂਨ ਤੋਂ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਅੱਜ ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਵਿੱਚ ਤੇਜ਼ ਹਵਾ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਜੀਂਦ ਅਤੇ ਭਿਵਾਨੀ ਦੇ ਬਵਾਨੀਖੇੜਾ ‘ਚ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ਤਾਜ਼ਾ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਹਰਿਆਣਾ ਦੇ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਮੱਧ ਅਤੇ ਉਪਰਲੇ ਇਲਾਕਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ।

27-28 ਨੂੰ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ 27 ਜੂਨ ਜਾਂ ਕਿਤੇ-ਕਿਤੇ 28-29 ਜੂਨ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਅਤੇ 30 ਜੂਨ-1 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਰਿਆਣਾ ‘ਚ ਅੱਜ, 27 ਜੂਨ ਨੂੰ ਕੁਝ ਥਾਵਾਂ ‘ਤੇ, 28-29 ਜੂਨ ਨੂੰ ਕਈ ਥਾਵਾਂ ‘ਤੇ ਅਤੇ 30 ਜੂਨ ਅਤੇ 1 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ 27 ਤੋਂ 29 ਜੂਨ ਤੱਕ ਤੇਜ਼ ਹਵਾਵਾਂ ਅਤੇ ਗਰਜਾਂ ਨਾਲ ਮੀਂਹ ਪੈ ਸਕਦਾ ਹੈ। ਹਿਮਾਚਲ ਦੇ ਮੱਧ ਅਤੇ ਉਪਰਲੇ ਇਲਾਕਿਆਂ ਵਿੱਚ ਅਜੇ ਵੀ ਮੀਂਹ ਪੈ ਰਿਹਾ ਹੈ

ਹਿਮਾਚਲ ਦੇ ਕਸੌਲੀ 58.6, ਪਾਉਂਟਾ ਸਾਹਿਬ 42.0, ਨਾਹਨ 34.2, ਧਰਮਪੁਰ 25.5, ਪਛੜ 24.0, ਮੰਡੀ 15.8, ਸੁੰਦਰਨਗਰ 15.2, ਅਰਕੀ 15.0, ਕਟੌਲਾ 14.4, ਮਨਾਲੀ 10.0, ਰੇਣੁਕਾ 2, 2.0, 2.02. ਸ਼ਿਮਲਾ ਏਅਰੋ 5.0, ਜੋਗਿੰਦਰਨਗਰ 4.0, ਪੰਡੋਹ 4.0, ਕੰਡਾਘਾਟ 4.0 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਵੀ ਮੱਧ ਅਤੇ ਉਪਰਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੇਠਲੇ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ।

ਅਗਲੇ 3-4 ਦਿਨਾਂ ਦੌਰਾਨ ਮਾਨਸੂਨ 30 ਜੂਨ ਤੱਕ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਪੰਜਾਬ ਦੇ ਉੱਤਰੀ ਹਿੱਸਿਆਂ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ‘ਚ ਦਸਤਕ ਦੇ ਸਕਦਾ ਹੈ।

Exit mobile version